ਚੋਰੀ ਦੇ ਮੋਟਰਸਾਈਕਲ ਤੇ ਮੋਬਾਈਲ ਸਣੇ ਦੋ ਗ੍ਰਿਫ਼ਤਾਰ
07:45 AM May 10, 2025 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਮਈ
ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਅਤੇ ਮੋਬਾਈਲ ਫੋਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਥਾਣੇਦਾਰ ਹਰਮੇਸ਼ ਲਾਲ ਦੀ ਅਗਵਾਈ ਹੇਠ ਪੁਲੀਸ ਪਾਰਟੀ ਗਸ਼ਤ ਦੌਰਾਨ ਕਾਦੀਆਂ ਕੱਟ ਜੀਟੀ ਰੋਡ ਵਿੱਖੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦੋ ਵਿਅਕਤੀ ਚੋਰੀ ਦੇ ਸਪਲੈਂਡਰ ਮੋਟਰਸਾਈਕਲ ਬਿਨਾਂ ਨੰਬਰੀ ਤੇ ਸਵਾਰ ਹੋ ਕੇ ਵੇਚਣ ਲਈ ਜਾ ਰਹੇ ਹਨ। ਪੁਲੀਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਸੁਮਿਤ ਵਾਸੀ ਜੱਸੀਆਂ ਰੋਡ ਅਤੇ ਜਸਵਿੰਦਰ ਸਿੰਘ
ਵਾਸੀ ਗਗਨਪ੍ਰੀਤ ਵਿਹਾਰ ਹੈਬੋਵਾਲ ਕਲਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਬਿਨ੍ਹਾਂ ਨੰਬਰ ਮੋਟਰਸਾਈਕਲ, ਚਾਰ ਮੋਬਾਈਲ ਫੋਨ ਵੱਖ-ਵੱਖ ਮਾਰਕਾ ਅਤੇ ਇੱਕ ਲੋਹੇ ਦਾ ਦਾਤ ਬਰਾਮਦ ਕੀਤਾ ਹੈ।
Advertisement
Advertisement