ਚੋਰੀ ਦੇ ਮੋਟਰਸਾਈਕਲ ਸਣੇ ਕਾਬੂ
04:42 AM Mar 18, 2025 IST
ਪੱਤਰ ਪ੍ਰੇਰਕ
ਟੋਹਾਣਾ, 17 ਮਾਰਚ
ਇੱਥੇ ਵਾਹਨ ਚੈਕਿੰਗ ਦੌਰਾਨ ਪੁਲੀਸ ਨੇ ਚੋਰੀ ਦਾ ਮੋਟਰਸਾਈਕਲ ਬਰਾਮਦ ਕਰਕੇ ਉਸ ਦੇ ਸਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਪਰਾਂਜਲ ਵਾਸੀ ਪਿੰਡ-ਬੜੋਪਲ (ਫਤਿਹਾਬਾਦ) ਵਜੋਂ ਹੋਈ ਹੈ। ਪੁਲੀਸ ਮੁਤਾਬਿਕ 13 ਫ਼ਰਵਰੀ ਨੂੰ ਪਿੰਡ ਛਤਰੀਆਂ ਦਾ ਸੁਖਚੈਨ ਨਾਗਰਿਕ ਹਸਪਤਾਲ ਦਵਾਈ ਲੈਣ ਗਿਆ ਸੀ। ਇਸ ਦੌਰਾਨ ਉਹ ਆਪਣਾ ਮੋਟਰਸਾਈਕਲ ਖੜ੍ਹਾ ਕਰੇ ਹਸਪਤਾਲ ਗਿਆ ਸੀ। ਜਦੋਂ ਉਹ ਦਵਾਈ ਲੈ ਕੇ ਆਇਆ ਤਾਂ ਮੋਟਰਸਾਈਕਲ ਗਾਇਬ ਸੀ। ਉਸ ਨੇ ਮੋਟਰਸਾਈਕਲ ਦੀ ਕਾਫ਼ੀ ਭਾਲ ਕੀਤੀ ਪਰ ਉਹ ਕਿਤੋਂ ਨਾ ਮਿਲਿਆ। ਇਸ ਸਬੰਧੀ ਉਸ ਨੇ ਮੋਟਰਸਾਈਕਲ ਚੋਰੀ ਹੋਣ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਮਗਰੋਂ ਪੁਲੀਸ ਨੇ ਇਸ ਸਬੰਧੀ ਜਾਂਚ ਆਰੰਭ ਦਿੱਤੀ ਸੀ। ਅੱਜ ਨਾਕੇ ਦੌਰਾਨ ਪੁਲੀਸ ਨੇ ਮੋਟਰਸਾਈਕਲ ਸਵਾਰ ਨੂੰ ਰੋਕਿਆ। ਜਦੋਂ ਸਵਾਰ ਤੋਂ ਮੋਟਰਸਾਈਕਲ ਦੇ ਕਾਗਜ਼ਾਂ ਬਾਰੇ ਪੁੱਛਿਆ ਤਾਂ ਉਹ ਸਹੀ ਜਵਾਬ ਨਾ ਦੇ ਸਕਿਆ। ਜਾਂਚ ਕਰਨ ‘ਤੇ ਮੋਟਰਸਾਈਕਲ ਚੋਰੀ ਦਾ ਨਿਕਲਿਆ।
Advertisement
Advertisement