ਚੋਰੀ ਦੇ ਮੋਟਰਸਾਈਕਲ ਸਣੇ ਕਾਬੂ
05:56 AM Jun 01, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਘੱਗਾ, 31 ਮਈ
ਘੱਗਾ ਪੁਲੀਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਘੱਗਾ ਦੇ ਇੰਚਾਰਜ ਰਸ਼ਵਿੰਦਰ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਸਮੇਤ ਪੁਲੀਸ ਪਾਰਟੀ ਗਸ਼ਤ ਦੌਰਾਨ ਬੱਸ ਅੱਡਾ ਘੱਗਾ ’ਚ ਮੌਜੂਦ ਸਨ। ਜਿੱਥੇ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇੱਕ ਵਿਅਕਤੀ ਜੋ ਘੱਗਾ, ਪਾਤੜਾਂ ਅਤੇ ਆਸ-ਪਾਸ ਦੇ ਇਲਾਕੇ ਵਿਚੋਂ ਮੋਟਰਸਾਈਕਲ ਚੋਰੀ ਕਰਕੇ ਉਨ੍ਹਾਂ ਦੇ ਪਾਰਟਸ ਵੱਖ-ਵੱਖ ਕਰਕੇ ਵੇਚਦਾ ਹੈ ਜੋ ਅੱਜ ਵੀ ਪਿਛਲੇ ਦਿਨੀਂ ਚੋਰੀ ਕੀਤੇ ਮੋਟਰਸਾਈਕਲ ’ਤੇ ਆ ਰਿਹਾ ਹੈ । ਪੁਲੀਸ ਨੇ ਤੁਰੰਤ ਨਾਕਾਬੰਦੀ ਕਰਕੇ ਮੁਲਜ਼ਮ ਮੋਨੂੰ ਸਿੰਘ ਵਾਸੀ ਦਿੜ੍ਹਬਾ ਜ਼ਿਲ੍ਹਾ ਸੰਗਰੂਰ ਪਾਸੋਂ ਇੱਕ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕਰਕੇ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਮੁਲਜ਼ਮ ਵਿਰੁੱਧ ਥਾਣਾ ਘੱਗਾ ਵਿੱਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਹੋਰ ਪੁੱਛ-ਪੜਤਾਲ ਕੀਤੀ ਜਾਵੇਗੀ ਕਿ ਉਸ ਨੇ ਇਹ ਮੋਟਰਸਾਈਕਲ ਕਿੱਥੋਂ ਚੋਰੀ ਕੀਤਾ ਹੈ।
Advertisement
Advertisement