ਚੋਰੀ ਦੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ
06:47 AM Dec 29, 2024 IST
ਪੱਤਰ ਪ੍ਰੇਰਕ
ਤਰਨ ਤਾਰਨ, 28 ਦਸੰਬਰ
ਇਥੇ ਥਾਣਾ ਖੇਮਕਰਨ ਦੇ ਏਐੱਸਆਈ ਜਗਦੀਸ਼ ਸਿੰਘ ਦੀ ਅਗਵਾਈ ਹੇਠ ਖੇਮਕਰਨ ਬੈਰੀਅਰ ’ਤੇ ਬੀਤੀ ਰਾਤ ਲਗਾਏ ਨਾਕੇ ਤੋਂ ਪੁਲੀਸ ਨੇ ਇਕ ਵਿਅਕਤੀ ਨੂੰ ਚੋਰੀ ਕੀਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕੀਤਾ ਹੈ। ਜਗਦੀਸ਼ ਸਿੰਘ ਨੇ ਅੱਜ ਇਥੇ ਦੱਸਿਆ ਕਿ ਨਾਕੇ ’ਤੇ ਜਦੋਂ ਇਸ ਮੋਟਰਸਾਈਕਲ ਚਾਲਕ ਦੇ ਵਾਹਨ ਦੀ ਆਰਸੀ ਬਾਰੇ ਪੁੱਛ-ਪੜਤਾਲ ਕੀਤੀ ਗਈ ਤਾਂ ਉਹ ਕੋਈ ਤਸੱਲੀਬਖਸ਼ ਜਵਾਬ ਨਾ ਦੇ ਸਕਿਆ। ਉਸਨੇ ਮੰਨਿਆ ਕਿ ਮੋਟਰਸਾਈਕਲ ਚੋਰੀ ਹੈ ਜਿਸ ਨੂੰ ਕਿਧਰੇ ਵੇਚਣ ਲਈ ਲੈ ਕੇ ਜਾ ਰਿਹਾ ਸੀ। ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕੀਤਾ ਹੈ।
Advertisement
Advertisement