ਚੋਰੀ ਦੇ ਮੋਟਰਸਾਈਕਲ ਸਣੇ ਤਿੰਨ ਕਾਬੂ
04:24 AM Apr 02, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਖੰਨਾ, 1 ਅਪਰੈਲ
ਥਾਣਾ ਸਿਟੀ ਖੰਨਾ ਦੀ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਦੌਰਾਨ ਟੀ-ਪੁਆਇੰਟ ਮਾਡਲ ਟਾਊਨ ਖੰਨਾ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਝ ਨੌਜਵਾਨ ਚੋਰੀ ਕਰ ਕੇ ਸਾਮਾਨ ਵੇਚਣ ਦੇ ਆਦੀ ਹਨ ਜੋ ਅੱਜ ਵੀ ਇੱਕ ਚੋਰੀਸ਼ੁਦਾ ਮੋਟਰਸਾਈਕਲ ਲੈ ਕੇ ਪਿੰਡ ਲਲਹੇੜੀ ਵੱਲੋਂ ਆ ਰਹੇ ਹਨ। ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲੀਸ ਨੇ ਉਨ੍ਹਾਂ ਨੂੰ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ। ਕਥਿਤ ਦੋਸ਼ੀਆਂ ਦੀ ਪਹਿਚਾਣ ਦਵਿੰਦਰ ਕੁਮਾਰ ਉਰਫ਼ ਸ਼ੈਕੀ, ਪ੍ਰਿੰਸ ਅਤੇ ਬਲਵੀਰ ਸਿੰਘ ਤਿੰਨੋਂ ਵਾਸੀ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ।
Advertisement
Advertisement