ਚੋਰੀ ਦੇ ਮੋਟਰਸਾਈਕਲ ਸਣੇ ਤਿੰਨ ਕਾਬੂ
05:22 AM Apr 15, 2025 IST
ਪੱਤਰ ਪ੍ਰੇਰਕ
ਤਰਨ ਤਾਰਨ, 14 ਅਪਰੈਲ
ਥਾਣਾ ਝਬਾਲ ਦੇ ਏਐੱਸਆਈ ਤਸਵੀਰ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਵੱਲੋਂ ਝਬਾਲ ਅੱਡੇ ਤੋਂ ਤਿੰਨ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਅੱਜ ਇੱਥੇ ਦੱਸਿਆ ਕਿ ਮੁਲਜ਼ਮਾਂ ਦੀ ਸ਼ਨਾਖਤ ਅਜੇ ਸਿੰਘ, ਗੁਰਲਾਲ ਸਿੰਘ ਅਤੇ ਸੁਖਵਿੰਦਰ ਸਿੰਘ ਵਾਸੀ ਪਿੰਡ ਬੈਂਕਾ ਦੇ ਤੌਰ ’ਤੇ ਕੀਤੀ ਗਈ। ਮੁਲਜ਼ਮ ਝਬਾਲ ਦੇ ਅੱਡੇ ’ਤੇ ਚੋਰੀ ਕੀਤੇ ਮੋਟਰਸਾਈਕਲ ਨੂੰ ਵੇਚਣ ਲਈ ਕਿਸੇ ਗਾਹਕ ਦੀ ਭਾਲ ਕਰ ਰਹੇ ਸਨ ਕਿ ਪੁਲੀਸ ਪਾਰਟੀ ਦੇ ਕਾਬੂ ਆ ਗਏ| ਇਸ ਸਬੰਧੀ ਬੀਐੱਨਐੱਸ ਦੀ ਦਫ਼ਾ 303 (2), 317 (2) ਅਤੇ 3 (5) ਅਧੀਨ ਕੇਸ ਦਰਜ ਕੀਤਾ ਗਿਆ ਹੈ।
Advertisement
Advertisement