ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਰੀ ਦੇ ਮੋਟਰਸਾਈਕਲ ਸਣੇ ਦੋ ਨੌਜਵਾਨ ਗ੍ਰਿਫ਼ਤਾਰ

04:35 AM Jun 13, 2025 IST
featuredImage featuredImage

ਪੱਤਰ ਪ੍ਰੇਰਕ
ਰਤੀਆ, 12 ਜੂਨ
ਸ਼ਹਿਰ ਥਾਣਾ ਪੁਲੀਸ ਨੇ ਮੋਟਰਸਾਇਕਲ ਚੋਰੀ ਦੇ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਮੇਸ਼ ਸਿੰਘ ਵਾਸੀ ਲਾਂਬਾ ਢਾਣੀ ਅਤੇ ਹਰਮਨ ਸਿੰਘ ਵਾਸੀ ਦਰੀਆਪੁਰ ਜ਼ਿਲ੍ਹਾ ਮਾਨਸਾ ਹਾਲ ਨਿਵਾਸੀ ਵਾਰਡ ਨੰ. 12 ਰਤੀਆ ਵਜੋਂ ਹੋਈ। ਪੁਲੀਸ ਨੇ ਦੋਵਾਂ ਨੂੰ ਮਿਨੀ ਬਾਈਪਾਸ ਰਤੀਆ ਨੇੜੇ ਚੋਰੀ ਕੀਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸ਼ਹਿਰ ਰਤੀਆ ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਵਿਨੋਦ ਕੁਮਾਰ ਵਾਸੀ ਰਤੀਆ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਮੋਟਰਸਾਈਕਲ ਅਨਾਜ ਮੰਡੀ ਸਥਿਤ ਦੁਕਾਨ ਦੇ ਪਿੱਛੋਂ ਚੋਰੀ ਹੋ ਗਿਆ। ਇਸ ’ਤੇ ਥਾਣਾ ਪੁਲੀਸ ਨੇ ਕੇਸ ਦਰਜ ਕਰਕੇ ਐੱਸਆਈ ਸੂਬੇ ਸਿੰਘ ਦੀ ਅਗਵਾਈ ਹੇਠ ਟੀਮ ਦਾ ਗਠਨ ਕੀਤਾ ਗਿਆ। ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਦੋਵੇਂ ਮੁਲਜ਼ਮਾਂ ਨੂੰ ਕਾਬੂ ਕੀਤਾ।

Advertisement

Advertisement