ਚੋਰੀ ਦੇ ਸੱਤ ਮੋਟਰਸਾਈਕਲਾਂ ਸਣੇ ਤਿੰਨ ਕਾਬੂ
05:51 AM Jun 17, 2025 IST
ਸ਼ਸ਼ੀ ਪਾਲ ਜੈਨ
ਖਰੜ, 16 ਜੂਨ
ਘੜੂੰਆਂ ਥਾਣੇ ਦੇ ਐੱਸਐੱਚਓ ਬਲਵਿੰਦਰ ਸਿੰਘ ਨੇ ਪੁਲੀਸ ਪਾਰਟੀ ਸਣੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਕੇ ਸੱਤ ਮੋਟਰਸਾਈਕਲ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜਗਮੋਹਨ ਸਿੰਘ, ਸਤਨਾਮ ਸਿੰਘ ਤੇ ਜਤਿੰਦਰ ਸਿੰਘ ਨਸ਼ਾ ਕਰਨ ਤੇ ਵੇਚਣ ਤੇ ਚੋਰੀਆਂ ਕਰਨ ਦੇ ਆਦੀ ਹਨ। ਪੁਲੀਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ ਤੇ ਪਿੰਡ ਘੜੂੰਆਂ ’ਚ ਨਾਕਾ ਬੰਦੀ ਕੀਤੀ। ਇਹ ਤਿੰਨੋ ਮੁਲਜ਼ਮ ਮੋਟਰਸਾਈਕਲ ’ਤੇ ਆ ਰਹੇ ਸਨ। ਉਹ ਪੁਲੀਸ ਨੂੰ ਦੇਖ ਕੇ ਮੋਟਰਸਾਈਕਲ ਸੁੱਟ ਕੇ ਖੇਤਾਂ ਵੱਲ ਦੌੜ ਗਏ ਪਰ ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਦੇ ਮੋਟਰਸਾਈਕਲ ਵਿੱਚੋਂ 18 ਗਰਾਮ ਹੈਰੋਇਨ ਸਣੇ ਇਲੈਕਟ੍ਰਾਨਿਕ ਕੰਡਾ ਬਰਾਮਦ ਕੀਤਾ। ਜਾਂਚ ਮਗਰੋਂ ਪੁਲੀਸ ਨੇ ਚੋਰੀ ਕੀਤੇ ਹੋਏ ਸੱਤ ਮੋਟਰਸਾਈਕਲ ਬਰਾਮਦ ਕਰ ਲਏ ਹਨ।
Advertisement
Advertisement