ਟ੍ਰਿਬਿਊਨ ਨਿਊਜ਼ ਸਰਵਿਸਲੁਧਿਆਣਾ, 10 ਜਨਵਰੀਦਿਮਾਗੀ ਤੌਰ ’ਤੇ ਕਮਜ਼ੋਰ ਬੱਚਿਆਂ ਲਈ ਚੰਡੀਗੜ੍ਹ ਰੋਡ ’ਤੇ ਬਣਾਏ ਗਏ ਬਰੇਲ ਭਵਨ ਦੀ ਸੁਰੱਖਿਆ ਲਈ ਤਾਇਨਾਤ ਚੌਕੀਦਾਰ ਵੱਲੋਂ 15 ਸਾਲਾ ਦਿਮਾਗੀ ਤੌਰ ’ਤੇ ਕਮਜ਼ੋਰ ਬੱਚੇ ਨਾਲ ਬਦਫੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਹੈ ਕਿ ਮੁਲਜ਼ਮ ਚੌਕੀਦਾਰ ਸਾਲ ਤੱਕ ਬੱਚੇ ਨਾਲ ਬਦਫੈਲੀ ਕਰਦਾ ਰਿਹਾ, ਪਰ ਕਿਸੇ ਨੂੰ ਇਸ ਦੀ ਭਿਣਕ ਤੱਕ ਨਹੀਂ ਲੱਗੀ। ਇਸ ਬਾਰੇ ਜਦੋਂ ਪ੍ਰਬੰਧਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ। ਥਾਣਾ ਜਮਾਲਪੁਰ ਦੀ ਪੁਲੀਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਬਰੇਲ ਭਵਨ ਦੇ ਸੁਪਰਡੈਂਟ ਅਮਨਦੀਪ ਸਿੰਘ ਦੀ ਸ਼ਿਕਾਇਤ ’ਤੇ ਪ੍ਰਭਜੋਤ ਸਿੰਘ ਚੌਕੀਦਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਮੁਲਜ਼ਮ ਦੀ ਭਾਲ ਵਿੱਚ ਲੱਗੀ ਹੋਈ ਹੈ। ਦੂਜੇ ਪਾਸੇ ਪੁਲੀਸ ਨੇ ਪੀੜਤ ਬੱਚੇ ਦਾ ਮੈਡੀਕਲ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਚੌਕੀਦਾਰ ਪ੍ਰਭਜੋਤ ਸਿੰਘ ’ਤੇ ਜਿੱਥੇ ਬੱਚਿਆਂ ਦੇ ਧਿਆਨ ਰੱਖਣ ਦੀ ਜ਼ਿੰਮੇਵਾਰੀ ਸੀ, ਉਥੇ ਹੀ ਉਹ ਭਵਨ ਦੀ ਦੇਖਰੇਖ ਵੀ ਕਰਦਾ ਸੀ।