ਕਿਸਾਨੀ ਮੰਗਾਂ ਪੂਰੀਆਂ ਨਾ ਕਰਨ ਦਾ ਰੋਸ; ਕਿਸਾਨਾਂ ’ਤੇ ਲਾਠੀਚਾਰਜਾਂ ਦੀ ਨਿਖੇਧੀਜਸਬੀਰ ਸਿੰਘ ਸ਼ੇਤਰਾਜਗਰਾਉਂ, 13 ਦਸੰਬਰਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਨੇ ਅੱਜ ਇਥੇ ਚੌਕੀਮਾਨ ਟੌਲ ਪਲਾਜ਼ਾ ’ਤੇ ਅਰਥੀ ਫੂਕ ਕੇ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਪ੍ਰਦਰਸ਼ਨ ਕੀਤਾ। ਆਗੂਆਂ ਨੇ ਦੋਸ਼ ਲਾਇਾ ਕਿ ਮਰਨ ਵਰਤ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਠਾਰਵੇਂ ਦਿਨ ਹਾਲਤ ਨਾਜ਼ੁਕ ਹੋ ਗਈ ਹੈ ਅਤੇ ਕੇਂਦਰ ਸਰਕਾਰ ਐੱਮਐੱਸਪੀ ਸਮੇਤ ਹੋਰ ਮੰਨੀਆਂ ਮੰਗਾਂ ’ਤੇ ਗੱਲਬਾਤ ਕਰਨ ਲਈ ਤਿਆਰ ਨਹੀਂ ਹੋ ਰਹੀ। ਇਸ ਕਰਕੇ ਕਿਸਾਨਾਂ ਵਿੱਚ ਸਰਕਾਰ ਖ਼ਿਲਾਫ਼ ਭਾਰੀ ਰੋਸ ਹੈ।ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਅਗਵਾਈ ਵਿੱਚ ਵੱਖ-ਵੱਖ ਪਿੰਡ ਇਕਾਈਆਂ ਦੇ ਜੁਝਾਰੂ ਕਿਸਾਨ, ਮਜ਼ਦੂਰ, ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 18ਵੇਂ ਦਿਨ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਕੱਤਰ ਜਸਦੇਵ ਸਿੰਘ ਲਲਤੋਂ, ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ, ਡਾ. ਗੁਰਮੇਲ ਸਿੰਘ ਕੁਲਾਰ, ਜਰਨੈਲ ਸਿੰਘ ਮੁੱਲਾਂਪੁਰ, ਰਣਜੀਤ ਸਿੰਘ ਗੁੜੇ ਤੇ ਗੁਰਸੇਵਕ ਸਿੰਘ ਸੋਨੀ ਸਵੱਦੀ ਨੇ ਕਿਹਾ ਕਿ ਦਿੱਲੀ ਮੋਰਚਾ-2 ਦੇ ਪੂਰੇ ਦਸ ਮਹੀਨਿਆਂ ਦੌਰਾਨ ਅੱਜ ਤਕ 30 ਕਿਸਾਨ ਯੋਧਿਆਂ ਦੀਆਂ ਜਾਨਾਂ ਜਾ ਚੁੱਕੀਆਂ ਹਨ, 433 ਨੂੰ ਫੱਟੜ ਹੋਏ ਹਨ, 6 ਦੀਆਂ ਅੱਖਾਂ ਦੀ ਰੋਸ਼ਨੀ ਚਲੀ ਗਈ ਤੇ ਹੁਣ 6 ਤੇ 8 ਦਸੰਬਰ ਨੂੰ 30 ਹੋਰ ਗੰਭੀਰ ਜ਼ਖ਼ਮੀ ਹੋਏ ਹਨ। ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ 18ਵੇਂ ਦਿਨ ਸਿਹਤ ਹੋਰ ਗੰਭੀਰ ਹੋ ਗਈ ਹੈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਡੱਲੇਵਾਲ ਨੂੰ ਕੁੱਝ ਵੀ ਹੋਇਆ ਤਾਂ ਜ਼ਿੰਮੇਵਾਰ ਕੇਂਦਰ ਦੀ ਹੋਵੇਗੀ। ਆਗੂਆਂ ਨੇ ਆਖਿਆ ਕਿ ਇਕ ਪਾਸੇ ਕੇਂਦਰੀ ਮੰਤਰੀ ਕਿਸਾਨਾਂ ਨੂੰ ਪੈਦਲ ਦਿੱਲੀ ਜਾਣ ਲਈ ਕਹਿ ਰਹੇ ਹਨ ਤੇ ਦੂਜੇ ਪਾਸੇ ਉਨ੍ਹਾਂ ’ਤੇ ਹੀ ਹਮਲੇ ਕੀਤੇ ਜਾ ਰਹੇ ਹਨ। 6 ਤੇ 8 ਦਸੰਬਰ ਨੂੰ ਕਿਸਾਨਾਂ ਦੇ 101 ਮੈਂਬਰੀ ਪੈਦਲ ਜਥਿਆਂ ’ਤੇ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ, ਮਿਰਚਾਂ ਤੇ ਕੈਮੀਕਲ ਸਪਰੇਹਾਂ ਕੀਤੀਆਂ ਗਈਆਂ ਹਨ। ਇਸ ਮੌਕੇ ਜਸਵੰਤ ਸਿੰਘ ਮਾਨ, ਗੁਰਚਰਨ ਸਿੰਘ ਢੱਟ, ਅਮਰੀਕ ਸਿੰਘ ਤਲਵੰਡੀ, ਗੁਰਚਰਨ ਸਿੰਘ ਤਲਵੰਡੀ, ਨਿਰਭੈ ਸਿੰਘ, ਸੋਹਣ ਸਿੰਘ ਸਵੱਦੀ, ਕੁਲਦੀਪ ਸਿੰਘ, ਹਰਪਾਲ ਸਿੰਘ ਸਵੱਦੀ, ਤਜਿੰਦਰ ਸਿੰਘ ਵਿਰਕ, ਅਮਰਜੀਤ ਸਿੰਘ ਖੰਜਰਵਾਲ ਤੇ ਹੋਰ ਹਾਜ਼ਰ ਸਨ।