ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੌਥਾ ਦਰਜਾ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

05:25 AM Mar 14, 2025 IST
featuredImage featuredImage

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 13 ਮਾਰਚ

Advertisement

ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਸਥਾਨਕ ਸਰਕਾਰੀ ਬ੍ਰਿਜਿੰਦਰਾ ਕਾਲਜ ਸਾਹਮਣੇ ਡਾਇਰੈਕਟਰ ਉਚੇਰੀ ਸਿੱਖਿਆ ਪੰਜਾਬ ਦੀ ਅਰਥੀ ਫੂਕੀ ਗਈ। ਇਸ ਸੰਘਰਸ਼ ਦੀ ਅਗਵਾਈ ਆਗੂ ਨਛੱਤਰ ਸਿੰਘ ਭਾਣਾ, ਇਕਬਾਲ ਸਿੰਘ ਢੁੱਡੀ, ਬਲਕਾਰ ਸਿੰਘ ਸਹੋਤਾ, ਇਕਬਾਲ ਸਿੰਘ ਰਣ ਸਿੰਘ ਵਾਲਾ, ਰਮੇਸ਼ ਢੈਪਈ ਅਤੇ ਪੈਨਸ਼ਨਰ ਆਗੂ ਅਸ਼ੋਕ ਕੌਸ਼ਲ ਵੱਲੋਂ ਕੀਤੀ ਗਈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਦੇ 64 ਸਰਕਾਰੀ ਕਾਲਜਾਂ ਵਿੱਚ ਲੰਮੇ ਸਮੇਂ ਤੋਂ ਡੀਸੀ ਰੇਟਾਂ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ, ਘੱਟੋ-ਘੱਟ ਉਜਰਤਾਂ 'ਤੇ ਬਣਦੀਆਂ ਸਹੁਲਤਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ, ਉੱਚ ਅਦਾਲਤਾਂ ਦੇ ਫੈਸਲੇ ਵੀ ਲਾਗੂ ਨਹੀਂ ਕੀਤੇ ਜਾ ਰਹੇ। ਕਾਲਜਾਂ ਦੇ ਮੁਖੀਆਂ ਵੱਲੋਂ ਬਗੈਰ ਕਿਸੇ ਕਾਰਨ ਕੱਚੇ ਦਰਜਾ ਚਾਰ ਮੁਲਾਜ਼ਮਾਂ ਨੂੰ ਕੰਮਾਂ ਤੋਂ ਫਾਰਗ ਕਰਕੇ ਆਪਣੇ ਚਹੇਤੇ ਭਰਤੀ ਕੀਤੇ ਜਾ ਰਹੇ ਹਨ। ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਵਰਕਚਾਰਜ, ਟੈਂਪਰੇਰੀ, ਦਿਹਾੜੀਦਾਰ, ਐਡਹਾਕ, ਕੰਟਰੈਕਟ ਅਤੇ ਆਊਟ ਸੋਰਸ ਕਰਮੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ ਅਤੇ ਘੱਟੋ-ਘੱਟ ਉਜਰਤ 26000 ਰੁਪਏ ਨਿਸ਼ਚਿਤ ਕੀਤੀ ਜਾਵੇ।

Advertisement
Advertisement