ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਗੇ ਸਮਾਜ ਦੀ ਸਿਰਜਣਾ ਲਈ ਬਾਬਾ ਸਾਹਿਬ ਦੀ ਸੋਚ ’ਤੇ ਪਹਿਰਾ ਦੇਣ ਦੀ ਲੋੜ: ਗੜ੍ਹੀ

04:49 AM Apr 29, 2025 IST
featuredImage featuredImage
ਸਮਾਗਮ ਮੌਕੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਤੇ ਹੋਰ।

ਬਹਾਦਰਜੀਤ ਸਿੰਘ

Advertisement

ਬਲਾਚੌਰ, 28 ਅਪਰੈਲ
‘ਚੰਗੇ ਸਮਾਜ ਦੀ ਸਿਰਜਣਾ ਲਈ ਸਾਨੂੰ ਸਭ ਨੂੰ ਇਕੱਠੇ ਹੋ ਕੇ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਸਾਹਿਬ ਦੀ ਸੋਚ ’ਤੇ ਪਹਿਰਾ ਦੇਣ ਦੀ ਲੋੜ ਹੈ।’ ਇਹ ਪ੍ਰਗਟਾਵਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਿੰਡ ਮਹਿੰਦੀਪੁਰ ਵਿੱਚ ਡਾ. ਬੀ. ਆਰ ਅੰਬੇਡਕਰ ਵੈੱਲਫੇਅਰ ਸੁਸਾਇਟੀ ਮਹਿੰਦੀਪੁਰ ਅਤੇ ਸਤਿਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਮਹਿੰਦੀਪੁਰ ਵੱਲੋਂ ਡਾ. ਅੰਬੇਡਕਰ ਦੇ 134ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਵਿਧਾਇਕਾ ਬਲਾਚੌਰ ਸੰਤੋਸ਼ ਕਟਾਰੀਆ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੀ ਮੌਜੂਦ ਰਹੇ।
ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਮਿਸ਼ਨ ਦੇ ਚੇਅਰਮੈਨ ਦੇ ਤੌਰ ’ਤੇ ਉਨ੍ਹਾਂ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਨਾਲ ਸਬੰਧਤ ਬਹੁਤ ਸਾਰੇ ਮਾਮਲੇ ਸਰਕਾਰ ਦੇ ਧਿਆਨ ਵਿੱਚ ਲਿਆਂਦੇ ਹਨ, ਜਿਨ੍ਹਾਂ ’ਤੇ ਜਲਦੀ ਹੀ ਅਮਲ ਹੋਵੇਗਾ।
ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਡਾ. ਅੰਬੇਡਕਰ ਦੀ ਬਦੌਲਤ ਹੀ ਸਾਨੂੰ ਬਰਾਬਰ ਹੀ ਦੇ ਅਧਿਕਾਰ ਮਿਲੇ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਹੋਵੇਗੀ ਜੇਕਰ ਅਸੀਂ ਉਨ੍ਹਾਂ ਵੱਲੋਂ ਦੱਸੇ ਹੋਏ ਰਾਹਾਂ ’ਤੇ ਤੁਰਨ ਦੀ ਕੋਸ਼ਿਸ਼ ਕਰੀਏ।
ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਉਪਰੰਤ ਬੁਲਾਰਿਆਂ ਨੇ ਬਾਬਾ ਸਾਹਿਬ ਦੀ ਜੀਵਨੀ ਅਤੇ ਕਾਰਜਾਂ ’ਤੇ ਚਰਚਾ ਹੋਈ। ਇਸ ਮੌਕੇ ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਸੁਨੀਲ ਕੌਸ਼ਲ, ਜਸਵਿੰਦਰ ਸਿਆਣਾ, ਵਾਈਸ ਪ੍ਰਧਾਨ ਰਣਜੀਤ ਸਿੰਘ ਕਾਕਾ, ਨਿਰਮਲਾ ਰਾਣੀ, ਪਰਮਿੰਦਰ ਕੁਮਾਰ ਪੰਮਾ, ਸੁਸਾਇਟੀ ਦੇ ਪ੍ਰਧਾਨ ਵਿਜੇ ਕੁਮਾਰ ਮਾਨ, ਕਮੇਟੀ ਮੈਂਬਰ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Advertisement
Advertisement