ਚੰਡੀਗੜ੍ਹ ’ਚ ਬਲੈਕਆਊਟ; ਚਿਤਾਵਨੀ ਦੇ ਸਾਇਰਨ ਵੱਜੇ
07:57 AM May 09, 2025 IST
ਆਤਿਸ਼ ਗੁਪਤਾ
ਚੰਡੀਗੜ੍ਹ, 8 ਮਈ
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਦਹਿਸ਼ਤਗਰਦੀ ਹਮਲੇ ਦੌਰਾਨ 26 ਸੈਲਾਨੀਆਂ ਦੀ ਮੌਤ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਵੀਰਵਾਰ ਰਾਤ ਨੂੰ ਬਲੈਕਆਊਟ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਹਵਾਈ ਹਮਲਿਆ ਤੋਂ ਚਿਤਾਵਨੀ ਦੇਣ ਵਾਲੇ ਸਾਇਰਨ ਵਜਾਏ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਯੂਟੀ ਪ੍ਰਸ਼ਾਸਨ ਵੱਲੋਂ ਵੀਰਵਾਰ ਨੂੰ ਰਾਤ ਨੂੰ 9.35 ਮਿੰਟ ’ਤੇ ਬਲੈਕਆਊਟ ਦੇ ਆਦੇਸ਼ ਜਾਰੀ ਕੀਤੇ ਗਏ, ਜੋ ਕਿ ਦੇਰ ਰਾਤ ਤੱਕ ਜਾਰੀ ਸਲ। ਇਸ ਦੇ ਨਾਲ ਹੀ ਚਿਤਾਵਨੀ ਸਾਇਰਨਾਂ ਦੀ ਆਵਾਜ਼ ਸੁਣਦੇ ਹੀ ਸ਼ਹਿਰ ਵਿੱਚ ਹਨੇਰਾ ਛਾ ਗਿਆ ਅਤੇ ਲੋਕ ਵੀ ਆਪਣੇ ਘਰਾਂ ਅੰਦਰ ਚਲੇ ਗਏ। ਹਾਲਾਂ ਕਿ ਯੂਟੀ ਪ੍ਰਸ਼ਾਸਨ ਵੱਲੋਂ ਬਲੈਕਆਊਟ ਦੇ ਅਸਲ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।
Advertisement
Advertisement