ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ਵਿੱਚ ਸਾਰਾ ਦਿਨ ਸ਼ਰਾਬ ਦੇ ਠੇਕਿਆਂ ’ਤੇ ਲੱਗੀ ਰਹੀ ਭੀੜ

06:03 AM Apr 01, 2025 IST
featuredImage featuredImage
ਚੰਡੀਗੜ੍ਹ ਦੇ ਇਕ ਠੇਕੇ ਦੇ ਬਾਹਰ ਲੱਗੀ ਲੋਕਾਂ ਦੀ ਭੀੜ। -ਫੋਟੋ: ਪਰਦੀਪ ਤਿਵਾੜੀ

ਆਤਿਸ਼ ਗੁਪਤਾ
ਚੰਡੀਗੜ੍ਹ, 31 ਮਾਰਚ
ਚੰਡੀਗੜ੍ਹ ਵਿੱਚ ਵਿੱਤ ਵਰ੍ਹੇ 2024-25 ਦੇ ਖਤਮ ਹੋਣ ਦੇ ਨਾਲ ਹੀ ਸ਼ਰਾਬ ਦੇ ਠੇਕਿਆਂ ਦਾ ਕਾਰਜਕਾਲ ਵੀ ਖਤਮ ਹੋ ਰਿਹਾ ਹੈ। ਇਸੇ ਕਰਕੇ ਸਿਟੀ ਬਿਊਟੀਫੁੱਲ ਵਿੱਚ ਸ਼ਰਾਬ ਦੇ ਠੇਕੇਦਾਰਾਂ ਨੂੰ ਵੀ ਆਪਣਾ ਸਾਰਾ ਸਟਾਕ ਖਤਮ ਕਰਨਾ ਜ਼ਰੂਰੀ ਹੈ, ਜਿਨ੍ਹਾਂ ਵੱਲੋਂ ਆਮ ਦਿਨਾਂ ਦੇ ਮੁਕਾਬਲੇ ਘੱਟ ਕੀਮਤਾਂ ’ਤੇ ਸ਼ਰਾਬ ਵੇਚੀ ਜਾ ਰਹੀ ਹੈ। ਸ਼ਹਿਰ ਵਿੱਚ ਸ਼ਰਾਬ ਦੀਆਂ ਕੀਮਤਾਂ ਡਿੱਗਣ ਕਰਕੇ ਅੱਜ ਸਾਰਾ ਦਿਨ ਸ਼ਹਿਰ ਦੇ ਲਗਭਗ ਸਾਰੇ ਹੀ ਸ਼ਰਾਬ ਠੇਕਿਆਂ ’ਤੇ ਸ਼ਰਾਬ ਖਰੀਦਣ ਵਾਲਿਆਂ ਦੀ ਭੀੜ ਲੱਗੀ ਰਹੀ ਹੈ। ਜਿਨ੍ਹਾਂ ਵੱਲੋਂ ਪੁਲੀਸ ਦੇ ਡਰ ਤੋਂ ਬੈਖੌਫ਼ ਹੋ ਕੇ ਭਾਰੀ ਮਾਤਰਾ ਵਿੱਚ ਸ਼ਰਾਬ ਦੀ ਖਰੀਦਦਾਰੀ ਕੀਤੀ ਗਈ ਅਤੇ ਸ਼ਰ੍ਹੇਆਮ ਹੀ ਲੋਕ ਸ਼ਰਾਬ ਦੀਆਂ ਪੇਟੀਆਂ ਦੀ ਪੇਟੀਆਂ ਆਪਣੇ ਵਾਹਨਾਂ ’ਤੇ ਰੱਖ ਕੇ ਲਿਜਾਂਦੇ ਰਹੇ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਵਿੱਚ 31 ਮਾਰਚ ਨਜ਼ਦੀਕ ਆਉਣ ਦੇ ਨਾਲ ਹੀ ਸ਼ਰਾਬ ਦੀਆਂ ਕੀਮਤਾਂ ਵਿੱਚ 40 ਤੋਂ 50 ਫ਼ੀਸਦ ਤੱਕ ਕਮੀ ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ’ਚ ਸ਼ਰਾਬ ਦੀਆਂ ਦੁਕਾਨਾਂ 3 ਦਿਨਾਂ ਲਈ ਬੰਦ ਰਹਿਣਗੀਆਂ। ਇਸ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਜਾਰੀ ਕੀਤੇ ਹਨ। ਵਿੱਤ ਵਰ੍ਹੇ 2025-26 ਲਈ ਸ਼ਰਾਬ ਦੇ 97 ਠੇਕਿਆਂ ਦੀ ਨਿਲਾਮੀ 21 ਮਾਰਚ ਨੂੰ ਕੀਤੀ ਗਈ ਸੀ। ਇਸ ਦੌਰਾਨ 96 ਸ਼ਰਾਬ ਦੇ ਠੇਕੇ ਨਿਲਾਮ ਹੋ ਗਏ ਸਨ, ਜਿਸ ਦਾ ਸ਼ਰਾਬ ਕਾਰੋਬਾਰੀ ਨੇ ਵਿਰੋਧ ਕਰਦਿਆਂ ਕਿਹਾ ਸੀ ਕਿ ਯੂਟੀ ਨੇ 90 ਤੋਂ ਵੱਧ ਠੇਕੇ ਇਕੋਂ ਗਰੁੱਪ ਨੂੰ ਅਲਾਟ ਕੀਤੇ ਹਨ। ਇਸ ਦੇ ਵਿਰੋਧ ਵਿੱਚ ਕਈ ਸ਼ਰਾਬ ਕਾਰੋਬਾਰੀਆਂ ਨੇ ਨਵੇਂ ਠੇਕਿਆਂ ਦੀ ਅਲਾਟਮੈਂਟ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ। ਮਾਨਯੋਗ ਹਾਈਕੋਰਟ ਨੇ ਚੰਡੀਗੜ੍ਹ ਵਿੱਚ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ’ਤੇ 3 ਦਿਨਾਂ ਲਈ ਪਾਬੰਦੀ ਲਗਾ ਦਿੱਤੀ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 4 ਅਪਰੈਲ ਨੂੰ ਹੋਵੇਗੀ।­

Advertisement

Advertisement