ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ਨਗਰ ਨਿਗਮ ਵੱਲੋਂ ‘ਤਿਰੰਗਾ ਯਾਤਰਾ’

10:03 AM Aug 13, 2024 IST
ਤਿਰੰਗਾ ਯਾਤਰਾ ਵਿੱਚ ਹਿੱਸਾ ਲੈਂਦੇ ਹੋਏ ਨਗਰ ਨਿਗਮ ਦੇ ਅਧਿਕਾਰੀ।

ਮੁਕੇਸ਼ ਕੁਮਾਰ
ਚੰਡੀਗੜ੍ਹ, 12 ਅਗਸਤ
ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸ਼ਹਿਰ ਦੇ ਸੈਲਫ ਹੈਲਪ ਗਰੁੱਪਾਂ ਦੇ ਲਗਪਗ 1000 ਮੈਂਬਰਾਂ ਵੱਲੋਂ ਅੱਜ ਨਗਰ ਨਿਗਮ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ‘ਤਿਰੰਗਾ ਯਾਤਰਾ’ ਕੀਤੀ ਗਈ। ਨਗਰ ਨਿਗਮ ਕਮਿਸ਼ਨਰ ਅਨੰਦਿਤਾ ਮਿੱਤਰਾ ਦੀ ਅਗਵਾਈ ਹੇਠ ਕੀਤੀ ਗਈ ਇਹ ਤਿਰੰਗਾ ਯਾਤਰਾ ਸੈਂਟਰਲ ਪਲਾਜ਼ਾ ਸੈਕਟਰ-17 ਤੋਂ ਸ਼ੁਰੂ ਹੋ ਕੇ ਸ਼ਹਿਰ ਦੀਆਂ ਹੋਰ ਮਾਰਕੀਟਾਂ ਤੋਂ ਹੁੰਦੀ ਹੋਈ ਵਾਪਸ ਨਗਰ ਨਿਗਮ ਦੇ ਸੈਕਟਰ-17 ਸਥਿਤ ਦਫਤਰ ਪਹੁੰਚ ਕੇ ਸਮਾਪਤ ਹੋਈ। ਇਸ ਮੌਕੇ ਨਿਗਮ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਸੈਲਫ ਹੈਲਪ ਗਰੁੱਪਾਂ ਦੀ ਇਹ ਦੇਸ਼ ਭਗਤੀ ਦੀ ਭਾਵਨਾ ਇਥੋਂ ਦੇ ਸੈਕਟਰਾਂ, ਪਿੰਡਾਂ ਅਤੇ ਮੁੜ ਵਸੇਬਾ ਕਲੋਨੀਆਂ ਸਮੇਤ ਹੋਰ ਖੇਤਰਾਂ ਵਿੱਚ ਕੰਮ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰੇਗੀ। ਦੂਜੀ ਪਾਸੇ ਸ਼ਹਿਰ ਦੀਨਾ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (ਆਰਡਬਲਯੂਏ) ਅਤੇ ਮਾਰਕੀਟ ਵੈਲਫੇਅਰ ਐਸੋਸੀਏਸ਼ਨਾਂ (ਐਮਡਬਲਯੂਏ) ਵਿੱਚ ਵੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸੈਕਟਰ-38 ਵਿੱਚ ਇੱਕ ਰਚਨਾਤਮਕ ਸੈਲਫੀ ਪੁਆਇੰਟ ਖਿੱਚ ਦਾ ਕੇਂਦਰ ਰਿਹਾ। ਸੈਕਟਰ-22 ਆਰਡਬਲਿਊਏ ਵਿੱਚ ਔਰਤਾਂ ਨੇ ਤਿਰੰਗੇ ਦੀ ਮਹੱਤਤਾ ਅਤੇ ਭਾਰਤੀਆਂ ਲਈ ਇਸ ਦੇ ਮਾਣ ਬਾਰੇ ਨਾਟਕ ਖੇਡਿਗਿਆ। ਸੈਕਟਰ-27 ਵਿੱਚ ਆਈਸਕ੍ਰੀਮ ਸਟਿਕਸ ਅਤੇ ਬਟਨਾਂ ਵਰਗ ਰਹਿੰਦ-ਖੂੰਹਦ ਸਮੱਗਰੀ ਤੋਂ ਤਿੰਨ ਰਚਨਾਤਮਕ ਸੈਲਫੀ ਪੁਆਇੰਟ ਬਣਾਏ ਗਏ।

Advertisement

ਮੁੱਖ ਮੰਤਰੀ ਵੱਲੋਂ ‘ਹਰ ਘਰ ਤਿਰੰਗਾ’ ਮੁਹਿੰਮ ਵਿੱਚ ਹਿੱਸਾ ਲੈਣ ਦੀ ਅਪੀਲ

ਪੰਚਕੂਲਾ (ਪੀਪੀ ਵਰਮਾ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਕਾਲਕਾ ਮੰਡੀ ਤੋਂ ਤਿਰੰਗਾ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਤਿਰੰਗਾ ਸਾਡਾ ਮਾਣ ਤੇ ਜੀਵਨ ਹੈ। ਇਸ ਦੇ ਸਨਮਾਨ ਨੂੰ ਬਣਾਈ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ‘ਹਰ ਘਰ ਤਿਰੰਗਾ’ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਕਾਲਕਾ ਦੀ ਸਾਬਕਾ ਵਿਧਾਇਕਾ ਲਤਿਕਾ ਸ਼ਰਮਾ, ਸੀਨੀਅਰ ਆਗੂ ਬੰਤੋ ਕਟਾਰੀਆ, ਡਿਪਟੀ ਕਮਿਸ਼ਨਰ ਡਾ. ਯਸ਼ ਗਰਗ, ਪੁਲੀਸ ਡਿਪਟੀ ਕਮਿਸ਼ਨਰ ਹਿਮਾਦਰੀ ਕੌਸ਼ਿਕ, ਐੱਸਡੀਐੱਮ ਕਾਲਕਾ ਲਕਸ਼ਿਤ ਸਰੀਨ ਤੇ ਹੋਰ ਹਾਜ਼ਰ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਯੁਵਾ ਦਿਵਸ ਪ੍ਰੋਗਰਾਮ ਵਿੱਚ ਵੀ ਹਿੱਸਾ ਲਿਆ।

ਭਾਜਪਾ ਨੇ ਸੁਖਨਾ ਝੀਲ ’ਤੇ ਕੀਤੀ ‘ਹਰ ਘਰ ਤਿਰੰਗਾ’ ਯਾਤਰਾ

ਚੰਡੀਗੜ੍ਹ (ਟਨਸ): ਚੰਡੀਗੜ੍ਹ ਭਾਜਪਾ ਨੇ ਅੱਜ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਸੁਖਨਾ ਝੀਲ ’ਤੇ ਤਿਰੰਗਾ ਯਾਤਰਾ ਕੱਢੀ ਗਈ। ਇਹ ਤਿਰੰਗਾ ਯਾਤਰਾ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੀ ਅਗਵਾਈ ਹੇਠ ਕੱਢੀ ਗਈ। ਇਸ ਦੌਰਾਨ ਭਾਜਪਾਈਆਂ ਨੇ ਲੋਕਾਂ ਨੂੰ ਤਿਰੰਗੇ ਝੰਡੇ ਵੰਡੇ ਅਤੇ ਲੋਕਾਂ ਨੂੰ ਆਪੋ-ਆਪਣੇ ਘਰਾਂ ’ਤੇ ਤਿਰੰਗਾ ਝੰਡਾ ਲਗਾਉਣ ਦੀ ਅਪੀਲ ਕੀਤੀ।

Advertisement

Advertisement