ਚੰਦ ਭਾਨ ਕਾਂਡ: ਮੁਲਜ਼ਮਾਂ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ’ਚ ਚੁਣੌਤੀ
05:46 AM Jun 13, 2025 IST
ਫਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਪਿੰਡ ਚੰਦਭਾਨ ਵਿੱਚ ਦਲਿਤਾਂ ’ਤੇ ਕਥਿਤ ਤੌਰ ’ਤੇ ਅੱਤਿਆਚਾਰ ਦੇ ਮਾਮਲੇ ਵਿੱਚ ਮੁਲਜ਼ਮਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਮਿਲਣ ਬਾਅਦ ਪੀੜਤਾਂ ਅਤੇ ਐਕਸ਼ਨ ਕਮੇਟੀ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਐਕਸ਼ਨ ਕਮੇਟੀ ਦੇ ਆਗੂ ਨੌਨਿਹਾਲ ਸਿੰਘ, ਮੰਗਾ ਸਿੰਘ ਆਜ਼ਾਦ ਅਤੇ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਪੰਜਾਬ ਪੁਲੀਸ ਮੁਲਜ਼ਮਾਂ ਖ਼ਿਲਾਫ਼ ਅਦਾਲਤ ਨੂੰ ਸਾਰੇ ਸਬੂਤ ਮੁਹੱਈਆ ਨਹੀਂ ਕਰਵਾ ਸਕੀ। ਇਸੇ ਕਰਕੇ ਮੁਲਜ਼ਮਾਂ ਨੂੰ ਜ਼ਮਾਨਤ ਮਿਲੀ ਹੈ। ਉਨ੍ਹਾਂ ਕਿਹਾ ਕਿ ਜੈਤੋ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ, ਇਰਾਦਾ ਕਤਲ ਅਤੇ ਐੱਸਸੀ, ਐੱਸਟੀ ਐਕਟ ਤਹਿਤ ਕੇਸ ਦਰਜ ਕੀਤਾ ਸੀ ਪਰ ਲੰਮਾ ਸਮਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਅਤੇ ਉਹ ਅਗਾਊਂ ਜ਼ਮਾਨਤ ਲੈਣ ਵਿੱਚ ਕਾਮਯਾਬ ਹੋ ਗਏ। ਐਕਸ਼ਨ ਕਮੇਟੀ ਨੇ ਕਾਂਡ ਦੇ ਸਾਰੇ ਤੱਥਾਂ ਨੂੰ ਸੁਪਰੀਮ ਕੋਰਟ ਸਾਹਮਣੇ ਰੱਖਿਆ ਹੈ।
Advertisement
Advertisement