ਚੱਕ ਗਰੀਬਾਂ ਸਾਂਦੜ ’ਚ ਖੱਡ ਤੋਂ ਰੇਤ ਲੈ ਸਕਣਗੇ ਲੋਕ
01:32 PM Feb 06, 2023 IST
ਨਿੱਜੀ ਪੱਤਰ ਪ੍ਰੇਰਕ
Advertisement
ਜਲਾਲਾਬਾਦ, 5 ਫਰਵਰੀ
ਪੰਜਾਬ ਸਰਕਾਰ ਵੱਲੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤੇ ਦੀਆਂ ਦਰਾਂ ਤੈਅ ਕਰਦਿਆਂ 16 ਖੱਡਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਐੱਸਡੀਐੱਮ ਰਵਿੰਦਰ ਅਰੋੜਾ ਵੱਲੋਂ ਜਲਾਲਾਬਾਦ ਦੇ ਪਿੰਡ ਚੱਕ ਗਰੀਬਾਂ ਸਾਂਦੜ ਵਿਖੇ ਰੇਤ ਖੱਡ ਦੀ ਸ਼ੁਰੂਆਤ ਕੀਤੀ। ਵਿਧਾਇਕ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕ ਭਲਾਈ ਫੈਸਲੇ ਲਏ ਜਾ ਰਹੇ ਹਨ ਅਤੇ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾ ਨਿਰਧਾਰਤ ਕੀਤਾ ਗਿਆ ਹੈ ਜਿਸ ਨਾਲ ਲੋਕ ਅਸਾਨੀ ਨਾਲ ਰੇਤ ਦੀ ਖਰੀਦ ਕਰ ਸਕਣਗੇ। ਐਸਡੀਐਮ ਰਵਿੰਦਰ ਅਰੋੜਾ ਨੇ ਕਿਹਾ ਕਿ ਲੋਕ ਹੁਣ ਖੁਦ ਖੱਡ ‘ਤੇ ਆਪਣਾ ਟਰੈਟਕਰ ਟਰਾਲੀ ਲਿਜਾ ਕੇ ਰੇਤ ਲਿਆ ਸਕਣਗੇ। ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਰੋਕਣ ਲਈ ਖੱਡਾਂ ਸਵੇਰੇ ਤੋਂ ਲੈ ਕੇ ਸ਼ਾਮ ਤੱਕ ਹੀ ਚੱਲਣਗੀਆਂ।
Advertisement
Advertisement