ਚੱਪੜਚਿੜੀ ’ਚ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ੁਰੂ
05:35 AM May 11, 2025 IST
ਐੱਸਏਐੱਸ ਨਗਰ (ਮੁਹਾਲੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਕਲਾਂ ਸਥਿਤ ਗੁਰਦੁਆਰਾ ਸ੍ਰੀ ਫਤਿਹ-ਏ-ਜੰਗ ਸਾਹਿਬ ਵਿਖੇ ਸਰਹਿੰਦ ਫਤਿਹ ਦਿਵਸ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਐੱਸਜੀਪੀਸੀ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਅੱਜ ਇੱਥੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਅਤੇ 12 ਮਈ ਨੂੰ ਭੋਗ ਪਾਏ ਜਾਣਗੇ। ਉਪਰੰਤ ਚੱਪੜਚਿੜੀ ਦੀ ਧਰਤੀ ਤੋਂ ਫ਼ਤਿਹਗੜ੍ਹ ਸਾਹਿਬ ਅਲੌਕਿਕ ਨਗਰ ਕੀਰਤਨ ਵਜੋਂ ਸਰਹਿੰਦ ਫਤਿਹ ਮਾਰਚ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ ਅਤੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸਾਬਕਾ ਸਰਪੰਚ ਸੋਹਨ ਸਿੰਘ, ਨੰਬਰਦਾਰ ਕਰਮਜੀਤ ਸਿੰਘ, ਗੁਰਦੁਆਰਾ ਕਮੇਟੀ ਦੇ ਮੀਤ ਪ੍ਰਧਾਨ ਮੋਹਨ ਸਿੰਘ, ਗੁਰਦੇਵ ਸਿੰਘ ਚੱਪੜਚਿੜੀ, ਹੈੱਡ ਗ੍ਰੰਥੀ ਗਿਆਨੀ ਚਰਨਜੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਜਸਵੀਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement