ਚੱਲਦੀ ਕਾਰ ਨੂੰ ਅੱਗ ਲੱਗੀ; ਜਾਨੀ ਨੁਕਸਾਨ ਤੋਂ ਬਚਾਅ
05:09 AM Apr 16, 2025 IST
ਘਨੌਲੀ: ਗਿਆਨੀ ਜੈਲ ਸਿੰਘ ਨਗਰ ਦੀ ਮੇਨ ਸੜਕ ’ਤੇ ਮੰਗਲਵਾਰ ਨੂੰ ਸਵੇਰੇ ਇੱਕ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ ਪਰ ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਕਾਰ ਚਾਲਕ ਮਨਦੀਪ ਕੌਰ ਨੇ ਦੱਸਿਆ ਕਿ ਉਹ ਪਿੰਡ ਮਲਕਪੁਰ ਦੇ ਪ੍ਰਾਇਮਰੀ ਸਕੂਲ ’ਚ ਸੈਂਟਰ ਹੈੱਡ ਟੀਚਰ ਵਜੋਂ ਤਾਇਨਾਤ ਹੈ। ਉਹ ਜਦੋਂ ਤੋਂ ਅੱਜ ਸਵੇਰੇ ਆਪਣੀ ਕਾਰ ’ਤੇ ਮਲਿਕਪੁਰ ਨੂੰ ਡਿਊਟੀ ਲਈ ਜਾ ਰਹੀ ਸੀ ਤਾਂ ਅਚਾਨਕ ਹੀ ਗੱਡੀ ਵਿੱਚੋਂ ਧੂੰਆਂ ਨਿਕਲਣ ਲੱਗ ਪਿਆ। ਉਹ ਤੁਰੰਤ ਕਾਰ ਵਿੱਚੋਂ ਬਾਹਰ ਨਿਕਲ ਗਈ। ਇਸ ਮਗਰੋਂ ਕਾਰ ਨੂੰ ਅੱਗ ਲੱਗ ਗਈ। ਅੱਗ ਬੁਝਾਊ ਅਮਲੇ ਨੇ ਅੱਗ ’ਤੇ ਕਾਬੂ ਪਾਇਆ। -ਪੱਤਰ ਪ੍ਰੇਰਕ
Advertisement
Advertisement