ਛਬੀਲ ਲਾਈ
06:50 AM Jun 11, 2025 IST
ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਜੂਨ
ਇਥੋਂ ਦੀ ਅਨਾਜ ਮੰਡੀ ਜੀਟੀ ਰੋਡ ’ਤੇ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ। ਇਸ ਮੌਕੇ ਨਗਿੰਦਰ ਸਿੰਘ ਰਾਣਾ ਤੇ ਸਾਹਿਬਜੋਤ ਸਿੰਘ ਨੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਨਸ਼ੇ ਤਿਆਗ ਕੇ ਆਪਣੇ ਗੌਰਵਮਈ ਇਤਿਹਾਸਕ ਵਿਰਸੇ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਲੋਕਾਂ ਨੂੰ ਦਿਨੋਂ ਦਿਨ ਵੱਧ ਰਹੀ ਗਰਮੀ ਨੂੰ ਦੇਖਦਿਆਂ ਅਜਿਹੇ ਉਪਰਾਲੇ ਕਰਨ ਲਈ ਉਤਸ਼ਾਹਿਆ। ਉਹਨਾਂ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਉਨ੍ਹਾਂ ਦੀ ਸੇਵਾ ਸੰਭਾਲ ਕਰਨ ਲਈ ਪ੍ਰੇਰਿਆ। ਇਸ ਦੌਰਾਨ ਹਰਜੋਤ ਸਿੰਘ, ਹਰਪ੍ਰੀਤ ਸਿੰਘ, ਅਮ੍ਰਿਤਪਾਲ ਸਿੰਘ, ਹਰਮਨਦੀਪ ਸਿੰਘ, ਗੁਰੁਪ੍ਰੀਤ ਸਿੰਘ, ਭਲਿੰਦਰ ਸਿੰਘ ਧੰਨਾ, ਭਲਿੰਦਰ ਪਾਲ ਸਿੰਘ, ਸੁੱਖਵਿੰਦਰ ਸਿੰਘ, ਵਰਿੰਦਰ ਸਿੰਘ, ਹਰਮਿੰਦਰ ਸਿੰਘ ਨੇ ਸੇਵਾ ਨਿਭਾਈ।
Advertisement
Advertisement