ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਛੀਨਾ ਵੱਲੋਂ ਲੋਹਾਰਾ ਸਕੂਲ ਦੇ ਨਵੀਨੀਕਰਨ ਕਾਰਜ ਦਾ ਉਦਘਾਟਨ

07:15 AM Jan 09, 2025 IST
ਉਸਾਰੀ ਕਾਰਜ ਦੇ ਉਦਘਾਟਨ ਮੌਕੇ ਹਾਜ਼ਰ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਤੇ ਹੋਰ।
ਟ੍ਰਿਬਿਊਨ ਨਿਊਜ਼ ਸਰਵਿਸਲੁਧਿਆਣਾ, 8 ਜਨਵਰੀ
Advertisement

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਅੱਜ ਪਿੰਡ ਲੋਹਾਰਾ ਦੇ ਸਰਕਾਰੀ ਸਕੂਲ ਦੇ ਨਵੀਨੀਕਰਨ ਕਾਰਜ ਦਾ ਉਦਘਾਟਨ ਕੀਤਾ। ਇਸ ਮੌਕੇ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸੂਬਾ ਸਕਰਾਰ ਦੇ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਵਿੱਚ ਨਵੀਂ ਕ੍ਰਾਂਤੀ ਆਈ ਹੈ। ਉਨ੍ਹਾਂ ਸਰਕਾਰੀ ਸਕੂਲਾਂ ਦੀ ਪ੍ਰਾਈਵੇਟ ਸਕੂਲਾਂ ਨਾਲ ਤੁਲਨਾ ਕਰਦਿਆਂ ਲੁਧਿਆਣਾ ਵਿੱਚ ਬਿਹਤਰ ਸਿੱਖਿਆ ਪ੍ਰਣਾਲੀ ਹੋਣ ਦਾ ਦਾਅਵਾ ਵੀ ਕੀਤਾ।

ਵਿਧਾਇਕਾ ਨੇ ਦੱਸਿਆ ਕਿ ਪਿੰਡ ਲੋਹਾਰਾ ਦੇ ਸਰਕਾਰੀ ਸਕੂਲ ਵਿੱਚ ਬੱਚਿਆਂ ਦੀ ਗਿਣਤੀ ਅਨੁਸਾਰ ਬੁਨਿਆਦੀ ਸਹੂਲਤਾਂ ਦੀ ਘਾਟ ਸੀ ਜਿਸ ਤਹਿਤ ਸਕੂਲ ਵਿੱਚ ਤਿੰਨ ਨਵੇਂ ਕਮਰੇ ਬਣਾਉਣ ਲਈ ਕਰੀਬ 15 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮਰਿਆਂ ਦੀ ਉਸਾਰੀ ਹੋਣ ਨਾਲ ਬੱਚਿਆਂ ਨੂੰ ਲਾਭ ਮਿਲੇਗਾ। ਵਿਧਾਇਕਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰਨਾਂ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੀ ਸੁਧਾਰ ਲਿਆਂਦਾ ਜਾਵੇਗਾ ਜੋ ਬੱਚਿਆਂ ਦੀ ਪੜ੍ਹਾਈ ਲਈ ਲਾਹੇਵੰਦ ਸਿੱਧ ਹੋਵੇਗਾ। ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵਸਨੀਕਾਂ ਨੂੰ ਮਿਆਰੀ ਸਿੱਖਿਆ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਗੁਲਜਿੰਦਰ ਸਿੰਘ ਗਿੱਲ, ਕੁਲਜੀਤ ਰਾਹੀ, ਚੇਅਰਮੈਨ ਮਨਜੀਤ ਸਿੰਘ, ਪ੍ਰਿੰਸੀਪਲ ਤੇ ਅਧਿਆਪਕ ਸਹਿਬਾਨ ਵੀ ਮੌਜੂਦ ਸਨ।

Advertisement

 

Advertisement