ਛੇਵੇਂ ਪੇਅ ਕਮਿਸ਼ਨ ਦਾ ਲਾਭ ਨਾ ਮਿਲਣ ’ਤੇ ਅਧਿਆਪਕ ਨਿਰਾਸ਼
04:25 AM Apr 27, 2025 IST
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 26 ਅਪਰੈਲ
Advertisement
ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਪਟਿਆਲਾ ਦੀ ਮੀਟਿੰਗ ਜ਼ਿਲ੍ਹਾ ਆਗੂ ਸੁਮਿਤ ਕੁਮਾਰ ਦੀ ਅਗਵਾਈ ਹੇਠ ਹੋਈ ਜਿਸ ’ਚ ਪਹਿਲੀ ਮਈ ਨੂੰ ਲੁਧਿਆਣਾ ਵਿਖੇ ਰੋਸ ਰੈਲੀ ਕਰਨ ਦਾ ਪ੍ਰੋਗਰਾਮ ਉਲੀਕਦਿਆਂ ਇਸ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਸੁਮਿਤ ਕੁਮਾਰ, ਰਣਜੀਤ ਸਿੰਘ, ਬਲਜੀਤ ਸਿੰਘ, ਸੀਮਾ ਰਾਣੀ, ਸਖਜਿੰਦਰ ਸਿੰਘ, ਅਮਨਦੀਪ ਕੌਰ ਵਾਲੀਆ, ਨੀਰਜ ਸਿੰਘ, ਖੁਸ਼ਵੰਤ ਕੌਰ, ਰਵਿੰਦਰ ਸਿੰਘ ਸੈਣੀ, ਸੁਖਵਿੰਦਰ ਸਿੰਘ ਸੇਹਰਾ, ਗੁਰਪ੍ਰੀਤ ਸਿੰਘ, ਰਕੇਸ਼ ਕੁਮਾਰ, ਦਵਿੰਦਰ ਸਿੰਘ , ਰਣਦੀਪ ਸਿੰਘ ਰਾਣਾ ਤੇ ਕਰਮਜੀਤ ਸਿੰਘ ਆਦਿ ਆਗੂਆਂ ਨੇ ਵੀ ਹਿੱੱਸਾ ਲਿਆ। ਆਗੂਆਂ ਦਾ ਕਹਿਣਾ ਸੀ ਕਿ 20 ਸਾਲਾਂ ਦੀ ਸਰਵਿਸ ਪੂਰੀ ਹੋਣ ਦੇ ਬਾਵਜੂਦ 6640 ਕੰਪਿਊਟਰ ਅਧਿਆਪਕ ਅੱਜ ਵੀ ਬਣਦੇ ਹੱਕਾਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਛੇਵਾਂ ਪੇਅ ਕਮਿਸ਼ਨ ਲਾਗੂ ਨਹੀਂ ਕੀਤਾ ਗਿਆ ਅਤੇ ਨਾ ਹੀ ਸੰਸਾਰ ਨੂੰ ਅਲਵਿਦਾ ਕਹਿ ਚੁੱਕੇ 106 ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।
Advertisement