ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਛੇ ਮੁਲਜ਼ਮ ਹੈਰੋਇਨ ਤੇ ਨਸ਼ੀਲੀ ਗੋਲੀਆਂ ਸਣੇ ਗ੍ਰਿਫ਼ਤਾਰ

05:25 AM May 11, 2025 IST
featuredImage featuredImage

ਪੱਤਰ ਪ੍ਰੇਰਕ

Advertisement

ਜਗਰਾਉਂ, 10 ਮਈ
ਇਥੋਂ ਦੀ ਪੁਲੀਸ ਨੇ ਚਾਰ ਵੱਖ-ਵੱਖ ਥਾਵਾਂ ਤੋਂ ਛੇ ਜਣਿਆਂ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਥਾਣਾ ਸਦਰ ਦੀ ਪੁਲੀਸ ਨੇ ਸਬ-ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਇਲਾਕੇ ਵਿੱਚ ਗਸ਼ਤ ਕਰਦਿਆਂ ਸ਼ੱਕੀ ਤੌਰ ’ਤੇ ਸ਼ੀਤਲ ਸਿੰਘ ਵਾਸੀ ਡਿਸਪੋਜ਼ਲ ਰੋਡ ਨਵੀਂ ਗਊਸ਼ਾਲਾ ਅਗਵਾੜ ਖੁਆਜਾ ਬਾਜੂ ਤੇ ਅਜੈ ਕੁਮਾਰ ਵਾਸੀ ਪਿੰਡ ਡੱਲਾ ਚਮਕੌਰ ਸਾਹਿਬ (ਰੋਪੜ) ਹਾਲ ਵਾਸੀ ਲੋਪੋਕੇ ਅਗਵਾੜ ਜਗਰਾਉਂ ਨੂੰ ਹਿਰਾਸਤ ਵਿੱਚ ਲੈ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਜੇ ਮਾਮਲੇ ਵਿੱਚ ਥਾਣਾ ਸਿੱਧਵਾਂ ਬੇਟ ਦੀ ਪੁਲੀਸ ਨੇ ਭੈਣੀ ਅਰਾਈਆਂ ਤੋਂ ਤਲਵਾੜਾ ਰਸਤੇ ਵਿੱਚ ਗਸ਼ਤ ਦੌਰਾਨ ਗੁਰਜੰਟ ਸਿੰਘ ਉਰਫ ਜੰਟਾ ਵਾਸੀ ਭੈਣੀ ਗੁਜ਼ਰਾਂ ਨੂੰ ਗ੍ਰਿਫ਼ਤਾਰ ਕਰ ਕੇ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਹਠੂਰ ਦੀ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਦਲਵੀਰ ਸਿੰਘ ਉਰਫ਼ ਦੀਪਾ ਵਾਸੀ ਬੁਸਰ ਪੱਤੀ ਮੱਲਾ ਤੇ ਰਵਿੰਦਰ ਸਿੰਘ ਉਰਫ ਰਵੀ ਵਾਸੀ ਧੂਰਕੋਟ ਚੌਕ ਨੱਥੋਵਾਲ ਨੂੰ 40 ਨਸ਼ੀਲੀ ਗੋਲੀਆਂ ਸਣੇ ਕਾਬੂ ਕੀਤਾ ਹੈ। ਥਾਣਾ ਸਿੱਧਵਾਂ ਬੇਟ ਦੀ ਪੁਲੀਸ ਨੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਕੁੱਲ ਗਹਿਣਾ ਨੂੰ ਕਾਬੂ ਕਰਕੇ 15 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।

Advertisement
Advertisement