ਛੜਬੜ ਬਸਪਾ ਦੇ ਸੂਬਾ ਜਨਰਲ ਸਕੱਤਰ ਨਿਯੁਕਤ
05:53 AM May 29, 2025 IST
ਕਰਮਜੀਤ ਸਿੰਘ ਚਿੱਲਾ
ਬਨੂੜ, 28 ਮਈ
ਬਸਪਾ ਦੇ ਸੀਨੀਅਰ ਆਗੂ ਜਗਜੀਤ ਸਿੰਘ ਛੜਬੜ ਨੂੰ ਪਾਰਟੀ ਵੱਲੋਂ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਪਾਰਟੀ ਦੇ ਸੂਬਾ ਜਥੇਬੰਦਕ ਢਾਂਚੇ ਦੇ ਐਲਾਨ ਮੌਕੇ ਇਹ ਨਿਯੁਕਤੀ ਕੀਤੀ ਗਈ। ਪਾਰਟੀ ਦਾ ਸੂਬਾ ਜਰਨਲ ਸਕੱਤਰ ਨਿਯੁਕਤ ਕਰਨ ਤੇ ਜਗਜੀਤ ਸਿੰਘ ਛੜਬੜ ਨੇ ਪਾਰਟੀ ਦੀ ਕੌਮੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ, ਕੌਮੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ, ਸੂਬਾ ਇੰਚਾਰਜ ਵਿਪੁਲ ਕੁਮਾਰ, ਸੂਬਾ ਇੰਚਾਰਜ ਵਿਧਾਇਕ ਨਛੱਤਰ ਪਾਲ, ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ।
Advertisement
Advertisement