ਜਥੇਦਾਰਾਂ ਦੀ ਭਵਾਨੀਗੜ੍ਹ ਫੇਰੀ ਬਾਰੇ ਤਿਆਰੀ ਮੀਟਿੰਗ
ਭਵਾਨੀਗੜ੍ਹ, 20 ਮਈ
ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ‘ਖੁਆਰ ਹੋਇ ਸਭ ਮਿਲੈਂਗੇ ਧਰਮ ਪ੍ਰਚਾਰ ਲਹਿਰ’ ਤਹਿਤ 24 ਮਈ ਨੂੰ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਭਵਾਨੀਗੜ੍ਹ ਪਹੁੰਚ ਰਹੇ ਹਨ।
ਇਸ ਸਬੰਧੀ ਇਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿੱਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਸਵਾਗਤ ਲਈ ਇਕ ਮੀਟਿੰਗ ਕੀਤੀ ਗਈ ਜਿਸ ਵੱਚ ਸ਼ਾਮਲ ਸੰਗਤ ਨੇ ਜਥੇਦਾਰਾਂ ਦਾ ਨਿੱਘਾ ਸਨਮਾਨ ਕਰਨ ਦਾ ਭਰੋਸਾ ਦਿੱਤਾ।
ਵਿਨਰਜੀਤ ਸਿੰਘ ਗੋਲਡੀ ਨੇ ਦੱਸਿਆ ਕਿ ਜਥੇਦਾਰਾਂ ਵਲੋਂ ਸ਼ੁਰੂ ਕੀਤੀ ਧਰਮ ਪ੍ਰਚਾਰ ਲਹਿਰ ਤਹਿਤ ਭਵਾਨੀਗੜ੍ਹ ਵਿੱਚ ਬਹੁਤ ਵੱਡਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸਾਰੀਆਂ ਸਿੱਖ ਸੰਸਥਾਵਾਂ, ਗੁਰੂ ਘਰਾਂ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ 24 ਮਈ ਨੂੰ ਭਵਾਨੀਗੜ੍ਹ ਪਹੁੰਚਣ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨ ਲਈ ਗਿਆਨੀ ਗੜਗੱਜ ਵੱਲੋਂ ਬਹੁਤ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ, ਰੁਪਿੰਦਰ ਸਿੰਘ ਰੰਧਾਵਾ, ਪਰਮਜੀਤ ਕੌਰ ਵਿਰਕ, ਜਸਵੀਰ ਸਿੰਘ, ਨਛੱਤਰ ਸਿੰਘ, ਸੁਰਜੀਤ ਸਿੰਘ ਭੱਟੀਵਾਲ, ਭਰਭੂਰ ਸਿੰਘ ਫੱਗੂਵਾਲਾ, ਬਿੰਦਰ ਸਿੰਘ ਬਟੜਿਆਣਾ, ਗੁਰਮੀਤ ਸਿੰਘ ਭੱਟੀਵਾਲ, ਗੁਰਨੈਬ ਸਿੰਘ ਘਰਾਚੋਂ ਤੇ ਮੈਨੇਜਰ ਜਗਜੀਤ ਸਿੰਘ ਜੱਗੀ ਸੰਗਤਪੁਰਾ ਆਦਿ ਹਾਜ਼ਰ ਸਨ।