ਜਥੇਦਾਰ ਕੁਲਦੀਪ ਸਿੰਘ ਗੜ੍ਹਗੱਜ ਦੀ ਨਿਯੁਕਤੀ ’ਤੇ ਅਕਾਲੀ ਆਗੂ ਖੁਸ਼
06:10 AM Mar 14, 2025 IST
ਪੱਤਰ ਪ੍ਰੇਰਕ
Advertisement
ਪਾਇਲ, 13 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜ੍ਹਗੱਜ ਨੂੰ ਜਥੇਦਾਰ ਤਖ਼ਤ ਕੇਸਗੜ੍ਹ ਆਨੰਦਪੁਰ ਸਾਹਿਬ ਅਤੇ ਕਾਰਜਕਾਰੀ ਜਥੇਦਾਰ ਅਕਾਲ ਤਖ਼ਤ ਅੰਮ੍ਰਿਤਸਰ ਸਾਹਿਬ ਲਗਾਏ ਜਾਣ ’ਤੇ ਅਕਾਲੀ ਆਗੂਆਂ ਨੇ ਮੁਬਾਰਕਬਾਦ ਦਿੱਤੀ। ਇਸ ਮੌਕੇ ਅਕਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਮਕਸੂਦੜਾਂ, ਗੁਰਪ੍ਰੀਤ ਸਿੰਘ ਲਾਪਰਾਂ, ਨੰਬਰਦਾਰ ਜਗਦੀਪ ਸਿੰਘ ਲਹਿਲ, ਗੁਰਪ੍ਰੀਤ ਸਿੰਘ ਮਕਸੂਦੜਾ, ਗੁਰਦੀਪ ਸਿੰਘ ਬਾਵਾ ਤੇ ਨਵਜੋਤ ਸਿੰਘ ਬੱਬਰ, ਸੁਖਵੀਰ ਸਿੰਘ ਸੁੱਖਾ ਘਲੋਟੀ, ਪਰਮਿੰਦਰ ਸਿੰਘ ਸਿਹੋੜਾ, ਵਰਿੰਦਰ ਦੀਪ ਨਗਰ ਨੇ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਗੜ੍ਹਗੱਜ ਲੰਮੇ ਸਮੇਂ ਤੋਂ ਵੱਖ-ਵੱਖ ਖੇਤਰਾਂ ਵਿੱਚ ਵੱਡਮੁੱਲਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਨੂੰ ਜਥੇਦਾਰ ਨਿਯੁਕਤ ਕਰਕੇ ਅੰਤ੍ਰਿੰਗ ਕਮੇਟੀ ਨੇ ਸਮਾਜ ਨੂੰ ਇੱਕ ਚੰਗਾ ਸੁਨੇਹਾ ਦਿੱਤਾ ਹੈ।
Advertisement
Advertisement