ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਥੇਦਾਰ ਗੜਗੱਜ ਵੱਲੋਂ ਸਿੱਖ ਕੌਮ ਨੂੰ ਇੱਕਜੁਟ ਹੋਣ ਦਾ ਸੱਦਾ

04:23 AM Apr 14, 2025 IST
featuredImage featuredImage
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਕਰਦੇ ਹੋਏ ਭਾਈ ਅਮਰਜੀਤ ਸਿੰਘ ਚਾਵਲਾ ਤੇ ਹੋਰ।
ਬੀਐੱਸ ਚਾਨਾ
Advertisement

ਸ੍ਰੀ ਆਨੰਦਪੁਰ ਸਾਹਿਬ, 13 ਅਪਰੈਲ

ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਇੱਕਜੁਟ ਹੋਣ ਦੀ ਅਪੀਲ ਕੀਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਅੰਦਰ ਵੰਡੀਆਂ ਪਾਉਣ ਤੇ ਪੰਜਾਬ ਨੂੰ (ਉੜਤਾ ਪੰਜਾਬ ਕਹਿ ਕੇ) ਬਦਨਾਮ ਕਰਨ ਲਈ ਸੋਚੀ ਸਮਝੀ ਸਾਜ਼ਿਸ਼ ਤਹਿਤ ਗ਼ਲਤ ਬਿਰਤਾਂਤ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰਾਂ ਦੇ ਨਾਂ ’ਤੇ ਵੱਸਦਾ ਹੈ ਤੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਹੈ। ਉਨ੍ਹਾਂ ਕਿਹਾ, ‘‘ਭਰਾਵਾਂ ’ਚ ਫੁੱਟ ਪਾਉਣ ਵਾਲੇ ਲੋਕਾਂ ਦੀ ਸਾਨੂੰ ਪਛਾਣ ਕਰਨੀ ਚਾਹੀਦੀ।’’ ਜਥੇਦਾਰ ਗੜਗੱਜ ਨੇ ਕਿਹਾ, ‘‘ਸਿੱਖ ਕੌਮ ਕਦੇ ਮੁੱਕ ਨਹੀਂ ਸਕਦੀ ਅਤੇ ਖਾਲਸਾ ਪੰਥ ਨੂੰ ਨਾ ਕੋਈ ਝੁਕਾ ਸਕਦਾ ਹੈ ਤੇ ਨਾ ਕੋਈ ਹਰਾ ਸਕਦਾ ਹੈ।’’ ਉਨ੍ਹਾਂ ਨੇ ਸਿੱਖਾਂ ਨੂੰ ਆਰਥਿਕ, ਸਮਾਜਿਕ ਤੇ ਰਾਜਨੀਤਿਕ ਤੌਰ ’ਤੇ ਮਜ਼ਬੂਤ ਹੋਣ ਤੇ ਨੌਜਵਾਨਾਂ ਨੂੰ ਪਤਿਤਪੁਣਾ ਛੱਡ ਕੇਸਾਧਾਰੀ ਹੋਣ ਦੀ ਅਪੀਲ ਵੀ ਕੀਤੀ। ਇਸੇ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਤਖ਼ਤ ਕੇਸਗੜ੍ਹ ਸਾਹਿਬ ਦੇ ਕੰਪਲੈਕਸ ’ਚ ਪੰਜ ਪਿਆਰੇ ਸਹਿਬਾਨ ਤੇ ਮਾਤਾ ਸਾਹਿਬ ਕੌਰ ਨੂੰ ਸਮਰਪਿਤ ਬੁੰਗਿਆਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ 15 ਅਪਰੈਲ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਗੱਗੋਮਾਹਲ ’ਚੋਂ ਧਰਮ ਪ੍ਰਚਾਰ ਦੀ ਲਹਿਰ ਵਿੱਢੀ ਜਾਵੇਗੀ।

Advertisement

ਹਰਿਆਣਾ ਦੇ ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਆਨੰਦਪੁਰ ਸਾਹਿਬ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਸੈਣੀ ਨੇ ਕਿਹਾ ਕਿ ਇਹ ਉਹ ਅਸਥਾਨ ਹੈ ਜਿਥੋਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਜ਼ੁਲਮ ਦੇ ਟਾਕਰੇ ਲਈ ਪ੍ਰੇਰਿਆ ਸੀ। ਇਸ ਦੌਰਾਨ ਮੁੱਖ ਮੰਤਰੀ ਸੈਣੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਬੰਦ ਕਮਰਾ ਮੀਟਿੰਗ ਵੀ ਕੀਤੀ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈੈਣੀ ਦਾ ਸਨਮਾਨ ਕਰਦੇ ਹੋਏ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ। -ਫੋਟੋ: ਵਿਸ਼ਾਲ ਕੁਮਾਰ
Advertisement