ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾ ਦੇਣ ਤੋਂ ਰੋਕਿਆ

04:30 AM Apr 05, 2025 IST


ਜਗਤਾਰ ਸਿੰਘ ਲਾਂਬਾਅੰਮ੍ਰਿਤਸਰ, 4 ਅਪਰੈਲ
Advertisement

ਸ੍ਰੀ ਦਰਬਾਰ ਸਾਹਿਬ ਸਮੂਹ ’ਚ ਅੱਜ ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਦੇ ਆਗੂ ਭਾਈ ਮਹਿਲ ਸਿੰਘ ਬੱਬਰ ਨਮਿੱਤ ਅਖੰਡ ਪਾਠ ਦੇ ਭੋਗ ਸਮੇਂ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾ ਦੇਣ ਤੋਂ ਰੋਕ ਦਿੱਤਾ ਗਿਆ। ਜਥੇਦਾਰ ਗੜਗੱਜ ਦੀ ਨਿਯੁਕਤੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਵੱਲੋਂ ਉਨ੍ਹਾਂ ਨੂੰ ਬਤੌਰ ਜਥੇਦਾਰ ਕਿਸੇ ਕਾਰਵਾਈ ਤੋਂ ਰੋਕਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅਖੰਡ ਕੀਰਤਨੀ ਜਥਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਅਖੰਡ ਪਾਠ ਰੱਖਿਆ ਗਿਆ ਸੀ, ਜਿਸ ਦੇ ਅੱਜ ਸਵੇਰੇ ਭੋਗ ਪਾਏ ਗਏ ਹਨ। ਭੋਗ ਸਮਾਗਮ ਵਿੱਚ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ, ਗ੍ਰੰਥੀ ਗਿਆਨੀ ਬਲਜੀਤ ਸਿੰਘ, ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਅਕਾਲ ਤਖਤ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਅਖੰਡ ਕੀਰਤਨੀ ਜਥੇ ਦੇ ਮੁਖੀ ਜਥੇਦਾਰ ਬਖ਼ਸ਼ੀਸ਼ ਸਿੰਘ, ਪ੍ਰੋ. ਬਲਜਿੰਦਰ ਸਿੰਘ ਅਤੇ ਭਾਈ ਮਹਿਲ ਸਿੰਘ ਬੱਬਰ ਦੇ ਪਰਿਵਾਰਕ ਮੈਂਬਰ ਸ਼ਾਮਲ ਸਨ।

Advertisement

ਅਰਦਾਸ ਮਗਰੋਂ ਜਦੋਂ ਜਥੇਦਾਰ ਗੜਗੱਜ ਭਾਈ ਮਹਿਲ ਸਿੰਘ ਬੱਬਰ ਦੀ ਪਤਨੀ ਬੀਬੀ ਗੁਰਮੀਤ ਕੌਰ ਨੂੰ ਸਿਰੋਪਾ ਦੇਣ ਲੱਗੇ ਤਾਂ ਉਸ ਵੇਲੇ ਸਿੱਖ ਆਗੂ ਜਰਨੈਲ ਸਿੰਘ ਸਖੀਰਾ ਨੇ ਇਸ ਦਾ ਵਿਰੋਧ ਕੀਤਾ ਜਿਸ ਮਗਰੋਂ ਜਥੇਦਾਰ ਗੜਗੱਜ ਨੇ ਕਿਸੇ ਨੂੰ ਵੀ ਸਿਰੋਪਾ ਨਹੀਂ ਦਿੱਤਾ। ਪਰਿਵਾਰਕ ਮੈਂਬਰਾਂ ਅਤੇ ਹੋਰਨਾਂ ਨੂੰ ਸਿਰੋਪੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਭਾਈ ਬਲਜੀਤ ਸਿੰਘ ਵੱਲੋਂ ਦਿੱਤੇ ਗਏ। ਇਹ ਚਰਚਾ ਵੀ ਚੱਲ ਰਹੀ ਹੈ ਕਿ ਸਮਾਗਮ ਮਗਰੋਂ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਵਿਚਾਲੇ ਤਲਖ ਮਾਹੌਲ ਵੀ ਬਣਿਆ ਹੈ ਪਰ ਅਕਾਲ ਤਖਤ ਦੇ ਸਕੱਤਰੇਤ ਦੇ ਇੰਚਾਰਜ ਨੇ ਇਸ ਖ਼ਬਰ ਨੂੰ ਬੇਬੁਨਿਆਦ ਦੱਸਿਆ ਹੈ।

ਜ਼ਿਕਰਯੋਗ ਹੈ ਕਿ ਭਾਈ ਮਹਿਲ ਸਿੰਘ ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਦੇ ਜਨਰਲ ਸਕੱਤਰ ਸੀ ਤੇ ਸੁਖਦੇਵ ਸਿੰਘ ਬੱਬਰ ਦੇ ਭਰਾ ਸੀ। ਉਹ ਲੰਬੇ ਸਮੇਂ ਤੋਂ ਪਾਕਿਸਤਾਨ ਵਿੱਚ ਜਲਾਵਤਨੀ ਭੋਗ ਰਹੇ ਸੀ। ਪਿਛਲੇ ਦਿਨੀਂ ਉਨ੍ਹਾਂ ਦਾ ਨਨਕਾਣਾ ਸਾਹਿਬ ਵਿਖੇ ਦੇਹਾਂਤ ਹੋ ਗਿਆ ਸੀ।

 

 

Advertisement