ਜਥੇਦਾਰ ਗੜਗੱਜ ਨੇ ਤਖ਼ਤ ਦਮਦਮਾ ਸਾਹਿਬ ’ਚ ਮੱਥਾ ਟੇਕਿਆ
06:01 AM Apr 30, 2025 IST
ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 29 ਅਪਰੈਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਿਆ। ਉਪਰੰਤ ਉਨ੍ਹਾਂ ਨੇ ਜੋੜਾ ਘਰ ਪੁੱਜ ਕੇ ਸੰਗਤ ਦੇ ਜੋੜਿਆਂ ਦੀ ਸੇਵਾ ਵੀ ਕੀਤੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੋ ਅਚਾਨਕ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੇ ਸਨ, ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਸਮੇਤ ਤਖ਼ਤ ਸਾਹਿਬ ਮੱਥਾ ਟੇਕਿਆ ਅਤੇ ਕੁੱਝ ਸਮਾਂ ਗੁਰਬਾਣੀ ਕੀਰਤਨ ਸਰਵਣ ਕੀਤਾ। ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਿੰਘ ਸਾਹਿਬਾਨ ਕੁਲਦੀਪ ਸਿੰਘ ਗੜਗੱਜ ਅਤੇ ਬਾਬਾ ਟੇਕ ਸਿੰਘ ਨੂੰ ਸਿਰੋਪਾਉ ਦੀ ਬਖਸ਼ਿਸ਼ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਕੇਸ ਰੱਖ ਕੇ ਦਸਤਾਰ ਸਜਾਉਣ ਅਤੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕਰਦਿਆਂ ਹੋਰ ਕੋਈ ਵੀ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ।
Advertisement
Advertisement