ਜਥੇਦਾਰ ਨੂੰ ਸ਼ਰਧਾਂਜਲੀਆਂ ਭੇਟ
04:17 AM Jun 05, 2025 IST
ਪੱਤਰ ਪ੍ਰੇਰਕ
Advertisement
ਭਵਾਨੀਗੜ੍ਹ, 4 ਜੂਨ
ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਫੱਗੂਵਾਲਾ ਵਿੱਚ ਪੰਥਕ ਚੇਤਨਾ ਲਹਿਰ ਦੇ ਆਗੂ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਨਮਿਤ ਪਾਠ ਦੇ ਭੋਗ ਮੌਕੇ ਸਿਆਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਸਾਬਕਾ ਵਿਧਾਇਕ ਅਰਵਿੰਦ ਖੰਨਾ, ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ, ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਅਤੇ ਗੁਰਨੈਬ ਸਿੰਘ ਰਾਮਪੁਰਾ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਘਾਬਦਾਂ ਵਿੱਚ ਪੀਜੀਆਈ ਹਸਪਤਾਲ ਸਥਾਪਤ ਕਰਵਾਉਣ ’ਚ ਜਥੇਦਾਰ ਫੱਗੂਵਾਲਾ ਵੱਲੋਂ ਅਹਿਮ ਯੋਗਦਾਨ ਪਾਇਆ ਗਿਆ। ਵਿਧਾਇਕਾ ਨਰਿੰਦਰ ਭਰਾਜ ਨੇ ਵੀ ਜਥੇਦਾਰ ਫੱਗੂਵਾਲਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
Advertisement
Advertisement