ਜਥੇਦਾਰ ਪੱਪੂ ਦੀ ਟੀਮ ਵੱਲੋਂ ਅਕਾਲੀ ਉਮੀਦਵਾਰਾਂ ਨੂੰ ਸਮਰਥਨ
06:25 AM Dec 16, 2024 IST
ਨਿੱਜੀ ਪੱਤਰ ਪ੍ਰੇਰਕਲੁਧਿਆਣਾ, 15 ਦਸੰਬਰ
Advertisement
ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਇਥੇ ਭਾਈ ਰਣਧੀਰ ਸਿੰਘ ਨਗਰ ਵਿੱਚ ਹੋਈ ਜਿਸ ਵਿੱਚ ਨਿਗਮ ਚੋਣਾਂ ਵਿੱਚ ਵਾਰਡ 57 ਤੋਂ ਪਾਰਟੀ ਉਮੀਦਵਾਰ ਪ੍ਰਨੀਤ ਸ਼ਰਮਾ ਤੇ ਵਾਰਡ 58 ਤੋਂ ਮਨਮੋਹਨ ਸਿੰਘ ਮਨੀ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਮਰਹੂਮ ਜਥੇਦਾਰ ਗੁਰਿੰਦਰਪਾਲ ਸਿੰਘ ਪੱਪੂ ਦੀ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਹਾਈਕਮਾਂਡ ਦਾ ਦੋਵੇਂ ਆਗੂਆਂ ਨੂੰ ਉਮੀਦਵਾਰ ਬਣਾਉਣ ’ਤੇ ਧੰਨਵਾਦ ਕਰਦਿਆਂ ਵੋਟਰਾਂ ਨੂੰ ਉਮੀਦਵਾਰਾਂ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ। ਇਸ ਮੌਕੇ ਐਡਵੋਕੇਟ ਗਗਨਪ੍ਰੀਤ ਸਿੰਘ, ਮਹਿੰਦਰ ਸਿੰਘ ਪਾਹਵਾ, ਨਰਿੰਦਰਪਾਲ ਸਿੰਘ ਮੱਕੜ, ਗੁਰਚਰਨ ਸਿੰਘ ਮਿੰਟਾ, ਨਗਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਨੇ ਕੁਲਵਿੰਦਰ ਸ਼ਰਮਾ ਕਿੰਦਾ ਅਤੇ ਮਨਮੋਹਨ ਸਿੰਘ ਮਨੀ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਹਰਵਿੰਦਰ ਸਿੰਘ ਰਾਜੂ, ਅਰਵਿੰਦਰ ਸਿੰਘ ਦੁੂਆ, ਵਰਿੰਦਰ ਸਿੰਘ ਸ਼ੈਲੀ, ਮਨਮੋਹਨ ਸਿੰਘ ਮੋਹਣੀ, ਬਲਜਿੰਦਰ ਸਿੰਘ ਮਠਾੜ ਅਤੇ ਰਵਿੰਦਰ ਸਿੰਘ ਬੇਦੀ ਵੀ ਹਾਜ਼ਰ ਸਨ।
Advertisement
Advertisement