ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਥੇਬੰਦੀ ਦੇ ਵਿਰੋਧ ਮਗਰੋਂ ਕਿਸਾਨ ਆਗੂ ਰਿਹਾਅ

07:09 AM May 10, 2025 IST
featuredImage featuredImage
ਧਮੋਟ ਕਲਾਂ ਦਾਣਾ ਮੰਡੀ ’ਚ ਧਰਨੇ ਨੂੰ ਸੰਬੋਧਨ ਕਰਦੀ ਹੋਈ ਮਹਿਲਾ ਕਿਸਾਨ ਆਗੂ। 

ਦੇਵਿੰਦਰ ਸਿੰਘ ਜੱਗੀ
ਪਾਇਲ, 9 ਮਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੂੰ ਜਥੇਬੰਦੀ ਦੇ ਵਿਰੋਧ ਕਾਰਨ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਰਿਹਾਅ ਕਰ ਦਿੱਤਾ ਗਿਆ ਹੈ।
ਕਿਸਾਨ ਜਥੇਬੰਦੀ ਵੱਲੋਂ ਗ੍ਰਿਫ਼ਤਾਰ ਕੀਤੇ ਕਿਸਾਨ ਆਗੂ ਸੁਦਾਗਰ ਸਿੰਘ ਘੁਡਾਣੀ ਨੂੰ ਬਿਨਾਂ ਸ਼ਰਤ ਰਿਹਾਅ ਕਰਵਾਉਣ ਲਈ ਅਤੇ ਆਗੂਆਂ ਤੇ ਪਾਏ ਕੇਸ ਰੱਦ ਕਰਵਾਉਣ ਲਈ ਅੱਜ ਦਾਣਾ ਮੰਡੀ ਪਾਇਲ ਵਿੱਚ ਵਿਧਾਇਕ ਦੇ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ ਪੁਲੀਸ ਪ੍ਰਸ਼ਾਸਨ ਸਵੇਰ ਤੋਂ ਹੀ ਮੰਡੀ ਵਿੱਚ ਪਹੁੰਚ ਰਹੇ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਕਰਨ ਲੱਗ ਪਿਆ। ਕਿਸਾਨਾਂ ਵੱਲੋਂ ਪਾਣੀ ਲਈ ਲਿਆਂਦੇ ਗਏ ਵਾਟਰ ਟੈਂਕ ਅਤੇ ਦੁੱਧ ਵਗੈਰਾ ਲੈ ਕੇ ਆ ਰਹੇ ਕਿਸਾਨਾਂ ਨੂੰ ਥਾਣੇ ਵਿੱਚ ਡੱਕ ਦਿੱਤਾ। ਅਖੀਰ ਪਿੰਡ ਸਿਹੌੜਾ ਵਿੱਚ ਰੈਲੀ ’ਚ ਸ਼ਾਮਿਲ ਹੋਣ ਵਾਲੇ ਕਾਫਲੇ ਨਾਲ ਪੁਲੀਸ ਨੇ ਟੱਕਰ ਲੈਣ ਦੀ ਕੋਸ਼ਿਸ਼ ਕੀਤੀ ਪਰ ਸੈਂਕੜੇ ਕਿਸਾਨ ਮਰਦ-ਔਰਤਾਂ ਨੇ ਪੁਲੀਸ ਦੀਆਂ ਲਾਈਆਂ ਰੋਕਾਂ ਨੂੰ ਤੋੜ ਕੇ ਅੱਗੇ ਵਧਣਾ ਸ਼ੁਰੂ ਕਰ ਦਿੱਤਾ। ਮੁਜ਼ਾਹਰਾ ਕਾਰੀਆਂ ਦੇ ਪੱਕੇ ਇਰਾਦੇ ਨੂੰ ਭਾਂਪਦੇ ਹੋਏ ਪੁਲੀਸ ਅਧਿਕਾਰੀਆਂ ਨੇ ਤੁਰੰਤ ਗ੍ਰਿਫਤਾਰ ਕੀਤੇ ਆਗੂ ਸੁਦਾਗਰ ਸਿੰਘ ਘੁਡਾਣੀ ਨੂੰ ਰਿਹਾਅ ਕਰ ਦਿੱਤਾ। ਕਿਸਾਨ ਆਗੂ ਦੀ ਰਿਹਾਈ ਤੋਂ ਬਾਅਦ ਧਮੋਟ ਦਾਣਾ ਮੰਡੀ ’ਚ ਨਾਅਰਿਆਂ ਨਾਲ ਅਸਮਾਨ ਗੂੰਜ ਉੱਠਿਆ। ਅੱਜ ਦੇ ਇਕੱਠ ਨੂੰ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਕੁਲਵਿੰਦਰ ਸਿੰਘ ਭੂਦਨ, ਦਰਬਾਰਾ ਸਿੰਘ ਛਾਜਲਾ, ਬਲਵੰਤ ਸਿੰਘ ਘੁਡਾਣੀ, ਰਾਜਿੰਦਰ ਸਿੰਘ ਸਿਆੜ, ਸੁਦਾਗਰ ਸਿੰਘ ਘੁਡਾਣੀ, ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ, ਸਰਬਜੀਤ ਸਿੰਘ ਭੁਰਥਲਾ, ਕਮਲਜੀਤ ਕੌਰ ਬਰਨਾਲਾ, ਰਣਦੀਪ ਕੌਰ ਸੁਨਾਮ ਨੇ ਲੋਕਾਂ ਨੂੰ ਜਿੱਤ ਦੀ ਵਧਾਈ ਦਿੰਦਿਆਂ ਆਪਣੀ ਏਕਤਾ ਹੋਰ ਮਜ਼ਬੂਤ ਕਰਨ ਤੇ ਜ਼ੋਰ ਦਿੱਤਾ।

Advertisement

Advertisement