ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਦੋਂ ਡੀਸੀ ਨੇ ਵੀਡੀਓ ਕਾਲ ਕਰਕੇ ਨਵਜੋਤ ਦਾ ਹੌਸਲਾ ਵਧਾਇਆ

05:41 AM Apr 07, 2025 IST
ਨਵਜੋਤ ਕੌਰ ਦੇ ਘਰ ਜਾ ਕੇ ਸਨਮਾਨ ਕਰਦੇ ਹੋਏ ਵਿਧਾਇਕ ਗੁਰਦਿਤ ਸਿੰਘ ਸੇਖੋਂ।

ਮਹਿੰਦਰ ਸਿੰਘ ਰੱਤੀਆਂ
ਮੋਗਾ, 6 ਅਪਰੈਲ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚੋਂ ਜ਼ਿਲ੍ਹਾ ਮੋਗਾ ਦੇ ਪਿੰਡ ਡੇਮਰੂ ਕਲਾਂ ਦੀ ਧੀ ਨਵਜੋਤ ਕੌਰ ਨੇ ਸੂਬੇ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਨਵਜੋਤ ਨੇ ਅੱਠਵੀਂ ਜਮਾਤ ਵਿੱਚੋਂ ਸੌ ਫ਼ੀਸਦੀ ਭਾਵ 600 ’ਚੋਂ 600 ਅੰਕ ਪ੍ਰਾਪਤ ਕੀਤੇ ਹਨ, ਪਰ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਪੁਨੀਤ ਵਰਮਾ ਨਾਲੋਂ ਇੱਕ ਸਾਲ ਵੱਡੀ ਹੋਣ ਕਰ ਕੇ ਉਸ ਨੂੰ ਦੂਜਾ ਸਥਾਨ ਦਿੱਤਾ ਗਿਆ ਹੈ। ਵਿਦਿਆਰਥਣ ਦੀ ਇਸ ਪ੍ਰਾਪਤੀ ’ਤੇ ਡੀਸੀ ਸਾਗਰ ਸੇਤੀਆ ਨੇ ਨਵਜੋਤ ਕੌਰ ਤੇ ਉਸ ਦੇ ਮਾਪਿਆਂ ਨੂੰ ਵੀਡੀਓ ਕਾਲ ਰਾਹੀਂ ਮੁਬਾਰਕਾਂ ਦਿੱਤੀਆਂ। ਡੀਸੀ ਨੇ ਕਿਹਾ ਕਿ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਵਿਦਿਆਰਥਣ ਨਾਲ ਖੜ੍ਹੇ ਹਨ। ਉਸ ਦੀ ਕਾਮਯਾਬੀ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
ਨਵਜੋਤ ਕੌਰ ਨੇ ਡੀਸੀ ਨੂੰ ਦੱਸਿਆ ਕਿ ਉਹ ਉਚੇਰੀ ਪੜ੍ਹਾਈ ਕਰ ਕੇ ਡਾਕਟਰ ਬਣਨਾ ਚਾਹੁੰਦੀ ਹੈ ਪਰ ਘਰ ਦੀ ਆਰਥਿਕ ਹਾਲਤ ਠੀਕ ਨਾ ਹੋਣ ਕਾਰਨ ਉਸ ਨੂੰ ਸਰਕਾਰ ਦੇ ਸਹਾਰੇ ਦੀ ਲੋੜ ਹੈ। ਅਧਿਕਾਰੀ ਨੇ ਕਿਹਾ ਕਿ ਉਹ ਆਪਣੀ ਮਿਹਨਤ ਜਾਰੀ ਰੱਖੇ ਤੇ ਆਰਥਿਕ ਤੰਗੀ ਦਾ ਬੋਝ ਆਪਣੇ ਮਨ ਉੱਪਰ ਨਾ ਪੈਣ ਦੇਵੇ।
ਫ਼ਰੀਦਕੋਟ (ਕਮਲਜੀਤ ਕੌਰ): ਫ਼ਰੀਦਕੋਟ ਦੇ ਨੇੜਲੇ ਪਿੰਡ ਕੋਟ ਸੁਖੀਆ ਦੇ ਸੰਤ ਮੋਹਨ ਦਾਸ ਪਬਲਿਕ ਸਕੂਲ ਦੀ ਵਿਦਿਆਰਥਣ ਨਵਜੋਤ ਕੌਰ ਦੀ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਰਾਜੂ ਥਾਪਰ ਨੇ ਵਧਾਈਆਂ ਦਿੱਤੀਆਂ। ਅੱਜ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਗੁਰਸਿੱਖ ਸੇਖੋਂ ਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਨਵਜੋਤ ਕੌਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਉਚੇਰੀ ਸਿੱਖਿਆ ਲਈ ਵਿਦਿਆਰਥਣ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

Advertisement

Advertisement