ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਨਤਕ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਵੱਖ ਵੱਖ ਥਾਈਂ ਪ੍ਰਦਰਸ਼ਨ

01:35 PM May 09, 2023 IST

ਪੱਤਰ ਪ੍ਰੇਰਕ

Advertisement

ਹੁਸ਼ਿਆਰਪੁਰ, 8 ਮਈ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ) ਵੱਲੋਂ ਅੱਜ ਇੱਥੇ ਨਹਿਰ ਕਲੋਨੀ ਵਿੱਚ ਜੰਤਰ-ਮੰਤਰ ਦਿੱਲੀ ‘ਚ ਸੰਘਰਸ਼ ਕਰ ਰਹੀਆਂ ਪਹਿਲਵਾਨ ਲੜਕੀਆਂ ਦੇ ਹੱਕ ‘ਚ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਮੁਲਾਜ਼ਮਾਂ ਨੇ ਭਾਗ ਲਿਆ। ਉਨ੍ਹਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੁਲਜ਼ਮ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਬੋਲਦਿਆਂ ਸਤੀਸ਼ ਰਾਣਾ ਨੇ ਲੜਕੀਆਂ ਦੇ ਸੰਘਰਸ਼ ਨੂੰ ਪੂਰਨ ਹਮਾਇਤ ਦਾ ਐਲਾਨ ਕੀਤਾ। ਰੋਸ ਪ੍ਰਦਰਸ਼ਨ ਵਿਚ ਹੋਰਨਾਂ ਤੋਂ ਇਲਾਵਾ ਰਾਜ ਕੁਮਾਰ, ਵਰੁਣ ਭਨੋਟ, ਰਾਕੇਸ਼ ਕੁਮਾਰ, ਪ੍ਰੇਮ ਚੰਦ, ਮਨਵੀਰ ਕੌਰ, ਜਤਿੰਦਰ ਸਿੰਘ ਆਦਿ ਸ਼ਾਮਿਲ ਸਨ।

Advertisement

ਉਨ੍ਹਾਂ ਨੇ ਕਿਹਾ ਕਿ ਦੇਸ਼ ਦਾ ਨਾਂਅ ਰੌਸ਼ਨ ਕਰਨ ਲਈ ਖੇਡਾਂ ‘ਚ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਸਨਮਾਨ ਦੇਣਣ ਦੀ ਥਾਂ ਸੱਤਾਧਾਰੀ ਰਾਜਸੀ ਨੇਤਾਵਾਂ ਵਲੋਂ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।

ਗੜ੍ਹਸ਼ੰਕਰ (ਨਿੱਜੀ ਪੱਤਰ ਪ੍ਰੇਰਕ): ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਧਰਨੇ ਦੀ ਹਮਾਇਤ ਕਰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ, ਤਰਕਸ਼ੀਲ ਸੁਸਾਇਟੀ, ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੇ ਹੋਰ ਇਲਾਕੇ ਦੀਆਂ ਜਮਹੂਰੀਅਤ ਤੇ ਇਨਸਾਫਪਸੰਦ ਜਥੇਬੰਦੀਆਂ ਵੱਲੋਂ ਬੰਗਾ ਚੌਕ ਨੇੜੇ ਸਥਿਤ ਗਾਂਧੀ ਪਾਰਕ ਗੜ੍ਹਸ਼ੰਕਰ ਵਿੱਚ ਰੈਲੀ ਕਰ ਕੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਡੀਟੀਐੱਫ ਦੇ ਸੂਬਾ ਜਨਰਲ ਸਕੱਤਰ ਮੁਕੇਸ਼ ਕੁਮਾਰ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਭਿਆਚਾਰਕ ਵਿਭਾਗ ਦੇ ਸੂਬਾ ਮੁਖੀ ਜੋਗਿੰਦਰ ਕੁੱਲੇਵਾਲ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਹਰਮੇਸ਼ ਢੇਸੀ ਅਤੇ ਪ੍ਰਿੰਸੀਪਲ ਬਿੱਕਰ ਸਿੰਘ ਨੇ ਕਿਹਾ ਕਿ ਦੇਸ਼ ਦੇ ਨਾਮੀ ਪਹਿਲਵਾਨਾਂ ਨੂੰ ਇਨਸਾਫ਼ ਦੇਣ ਦੀ ਕੇਂਦਰ ਸਰਕਾਰ ਉਨ੍ਹਾਂ ਨੂੰ ਖੌਫ਼ਜ਼ਦਾ ਕਰ ਕੇ ਸ਼ੰਘਰਸ਼ ਨੂੰ ਕੁਚਲ ਰਹੀ ਹੈ। ਸਰਕਾਰ ਇਸ ਧੱਕੇਸ਼ਾਹੀ ਅਤੇ ਜੁਲਮ ਦੇ ਹੱਕ ਵਿੱਚ ਭੁਗਤ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਪ੍ਰਧਾਨ ਦੇ ਅਹੁੱਦੇ ਤੋਂ ਹਟਾ ਕੇ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪਹਿਲਵਾਨਾਂ ਨੂੰ ਇਨਸਾਫ਼ ਦਿੱਤਾ ਜਾਵੇ।

ਗੜ੍ਹਸ਼ੰਕਰ (ਪੱਤਰ ਪ੍ਰੇਰਕ): ਜਨਵਾਦੀ ਇਸਤਰੀ ਸਭਾ ਗੜ੍ਹਸ਼ੰਕਰ ਵੱਲੋਂ ਅੱਜ ਮਹਿਲਾ ਪਹਿਲਵਾਨਾਂ ਨਾਲ ਜਿਨਸੀ ਛੇੜਛਾੜ ਦੇ ਦੋਸ਼ਾਂ ਵਿੱਚ ਘਿਰੇ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦਾ ਪਿੰਡ ਭੰਮੀਆਂ ਵਿੱਚ ਪੁਤਲਾ ਫੂਕਿਆ ਗਿਆ। ਇਸ ਮੌਕੇ ਕੇਂਦਰ ਸਰਕਾਰ ‘ਤੇ ਇਸ ਮਾਮਲੇ ਵਿੱਚ ਦੇਸ਼ ਦੀਆਂ ਮਹਿਲਾ ਪਹਿਲਵਾਨਾਂ ਦਾ ਪੱਖ ਨਾ ਸੁਣਨ ਦਾ ਦੋਸ਼ ਲਾਇਆ ਗਿਆ। ਇਸ ਮੌਕੇ ਸਭਾ ਦੇ ਸੂਬਾਈ ਮੀਤ ਪ੍ਰਧਾਨ ਸੁਭਾਸ਼ ਮੱਟੂ ਅਤੇ ਬਲਾਕ ਸਮਿਤੀ ਮੈਂਬਰ ਸੁਰਿੰਦਰ ਕੌਰ ਚੁੰਬਰ ਨੇ ਕਿਹਾ ਕਿ ਬ੍ਰਿਜ ਭੂਸ਼ਨ ਵੱਲੋਂ ਪੂਰੀ ਦੁਨੀਆਂ ਵਿੱਚ ਭਾਰਤ ਦਾ ਸਿਰ ਨੀਵਾਂ ਕੀਤਾ ਗਿਆ ਹੈ।

ਫਿਲੌਰ (ਪੱਤਰ ਪ੍ਰੇਰਕ): ਇਲਾਕੇ ਦੀਆਂ ਵੱਖ ਵੱਖ ਜਨਤਕ ਤੇ ਖੇਡ ਜਥੇਬੰਦੀਆਂ, ਦੁਆਬਾ ਕ੍ਰਿਕਟ ਕਮੇਟੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਤੇ ਦਿਹਾਤੀ ਮਜ਼ਦੂਰ ਸਭਾ ਵੱਲੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਇਨਸਾਫ਼ ਲਈ ਬੈਠੀਆਂ ਭਾਰਤੀ ਮਹਿਲਾ ਪਹਿਲਵਾਨਾਂ ਦੇ ਹੱਕ ਵਿੱਚ ਰੋਸ ਮਾਰਚ ਕੀਤਾ ਗਿਆ। ਆਗੂਆਂ ਨੇ ਮੰਗ ਕੀਤੀ ਕਿ ਸੰਸਾਰ ਵਿੱਚ ਦੇਸ਼ ਦਾ ਨਾਂ ਉੱਚਾ ਕਰਨ ਵਾਲੀਆਂ ਪਹਿਲਵਾਨ ਲੜਕੀਆਂ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ ਕੁਸਤੀ ਸੰਘ ਦੇ ਪ੍ਰਧਾਨ ਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਨੂੰ ਤੁਰੰਤ ਬਰਖਾਸਤ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ। ਔਰਤਾਂ ਅਤੇ ਖਿਡਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

Advertisement