ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਨਰਲ ਆਬਜ਼ਰਵਰ ਵੱਲੋਂ ਈਵੀਐੱਮ ਤਿਆਰ ਕਰਨ ਦੀ ਪ੍ਰਕਿਰਿਆ ਦਾ ਨਿਰੀਖਣ

06:50 AM Jun 11, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 10 ਜੂਨ
ਲੁਧਿਆਣਾ ਦੇ ਵਿਧਾਨਸਭਾ ਹਲਕਾ ਪੱਛਮੀ ਉਪ ਚੋਣ ਲਈ ਜਨਰਲ ਆਬਜ਼ਰਵਰ ਰਾਜੀਵ ਕੁਮਾਰ (ਆਈਏਐੱਸ) ਵੱਲੋਂ ਪੋਲਿੰਗ ਵਾਲੇ ਦਿਨ 19 ਜੂਨ ਨੂੰ ਵਰਤੀਆਂ ਜਾਣ ਵਾਲੀਆਂ ਇਲੈਕਟਰਾਨਿਕ ਵੋਟਿੰਗ ਮਸ਼ੀਨਾਂ (ਈਵੀਐੱਮ) ਅਤੇ ਵੋਟਰ-ਪ੍ਰਮਾਣਿਤ ਪੇਪਰ ਆਡਿਟ ਟਰੇਲ (ਵੀਵੀ ਪੈਟ) ਮਸ਼ੀਨਾਂ ਤਿਆਰ ਕਰਨ ਦੀ ਪ੍ਰਕਿਰਿਆ ਦਾ ਨਿਰੀਖਣ ਕੀਤਾ। ਇਹ ਤਿਆਰੀਆਂ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋਈ ਹੈ, ਜੋ 11 ਜੂਨ ਨੂੰ ਵੀ ਜਾਰੀ ਰਹੇਗੀ ਤਾਂ ਜੋ 19 ਜੂਨ ਨੂੰ ਪੋਲਿੰਗ ਵਾਲੇ ਦਿਨ ਮਸ਼ੀਨਾਂ ਦੀ ਤਿਆਰੀ ਨੂੰ ਯਕੀਨੀ ਬਣਾਇਆ ਜਾ ਸਕੇ।
ਖਾਲਸਾ ਕਾਲਜ (ਲੜਕੀਆਂ) ਵਿੱਚ ਈਵੀਐੱਮ ਤੇ ਵੀਵੀ ਪੈਟ ਦੀ ਤਿਆਰੀ ਦੀ ਜਾਂਚ ਕਰਦੇ ਹੋਏ, ਆਬਜ਼ਰਵਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਮੰਗਲਵਾਰ ਨੂੰ ਪੋਲਿੰਗ ਵਾਲੇ ਦਿਨ ਵਰਤੇ ਜਾਣ ਵਾਲੇ ਬੈਲਟ ਜਾਂ ਕੰਟਰੋਲ ਯੂਨਿਟਾਂ ਅਤੇ ਵੀਵੀ ਪੈਟ ਦੀ ਤਿਆਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਹਰੇਕ ਮਸ਼ੀਨ 19 ਜੂਨ ਨੂੰ ਪੋਲਿੰਗ ਬੂਥਾਂ ’ਤੇ ਲਗਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਨਿਰੀਖਣ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਉਪ ਚੋਣ ਲਈ ਪੋਲਿੰਗ ਪਾਰਦਰਸ਼ੀ ਢੰਗ ਨਾਲ ਹੋਵੇ।
ਅਧਿਕਾਰੀਆਂ ਨੂੰ ਈ.ਵੀ.ਐਮ ਤੇ ਵੀਵੀ ਪੈਟ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਵੀ ਜਾਰੀ
ਈ.ਵੀ.ਐਮ. ਦੇ ਇੰਜੀਨੀਅਰਾਂ ਨਾਲ ਵੀ ਵਿਸਥਾਰਤ ਗੱਲਬਾਤ ਕੀਤੀ ਗਈ ਜਿਨ੍ਹਾਂ ਨੂੰ ਇਨ੍ਹਾਂ ਮਸ਼ੀਨਾਂ ਨੂੰ ਤਿਆਰ ਕਰਨ ਦਾ ਕੰਮ ਸੌਂਪਿਆ ਗਿਆ ਹੈ। ਇੰਜੀਨੀਅਰਾਂ ਨੇ ਨਿਰੀਖਕ ਨੂੰ ਦੱਸਿਆ ਕਿ ਇਹ ਸਾਰੀਆਂ ਈ.ਵੀ.ਐਮ. ਅਤੇ ਵੀ.ਵੀ.ਪੈਟ ਮੁੜ-ਫਾਰਮੈਟ ਕਰਨ ਤੋਂ ਬਾਅਦ ਵਰਤੋਂ ਲਈ ਤਿਆਰ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਅਭਿਆਸ ਚੋਣਾਂ ਨੂੰ ਸੁਚਾਰੂ, ਮੁਸ਼ਕਲ ਰਹਿਤ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸਭ ਤੋਂ ਮਹੱਤਵਪੂਰਨ ਕੰਮ ਸੀ। ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਈ.ਵੀ.ਐਮ. ਤਿਆਰੀ ਅਭਿਆਸ ਦੌਰਾਨ ਮੌਜੂਦ ਰਹਿਣ ਲਈ ਕਿਹਾ ਗਿਆ ਹੈ।

Advertisement

Advertisement