ਜਫ਼ਰਵਾਲ ਤੇ ਮੱਲ੍ਹੀਆਂ ਫਕੀਰਾਂ ’ਚ ਜਾਗਰੂਕਤਾ ਕੈਂਪ
05:11 AM Jun 05, 2025 IST
ਧਾਰੀਵਾਲ: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਬਲਾਕ ਧਾਰੀਵਾਲ ਦੇ ਪਿੰਡ ਜਫ਼ਰਵਾਲ ਅਤੇ ਮੱਲੀਆਂ ਫਕੀਰਾਂ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸਾਹਿਤ ਕਰਨ ਲਈ ਰਾਜ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਇਸ ਮੌਕੇ ਚੇਅਰਮੈਨ ਜਗਰੂਪ ਸੇਖਵਾਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਹੁੰ ਵੀ ਚੁਕਵਾਈ। ਇਸ ਮੌਕੇ ਬੀਡੀਪੀਓ ਧਾਰੀਵਾਲ ਕੁਲਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪੰਚ-ਸਰਪੰਚ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement