ਜਬਰ-ਜਨਾਹ ਦੇ ਦੋਸ਼ ਹੇਠ ਸਾਬਕਾ ਫੌਜੀ ਗ੍ਰਿਫ਼ਤਾਰ
05:56 AM Mar 25, 2025 IST
ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 24 ਮਾਰਚ
ਥਾਣਾ ਠੁੱਲ੍ਹੀਵਾਲ ਦੀ ਪੁਲੀਸ ਨੇ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਸਾਬਕਾ ਫ਼ੌਜੀ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕਿਰਨਜੀਤ ਕੌਰ ਨੇ ਦੱਸਿਆ ਕਿ ਇੱਕ 17 ਸਾਲਾ ਨਾਬਾਲਗ ਲੜਕੀ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਹੋਈ ਸੀ, ਜਿਸ ਦੀ ਸੂਚਨਾ ਪੁਲੀਸ ਨੂੰ ਮਿਲੀ ਸੀ। ਲੜਕੀ ਅਤੇ ਉਸ ਦੇ ਪਰਿਵਾਰ ਵਲੋਂ ਪਿੰਡ ਠੁੱਲ੍ਹੀਵਾਲ ਦੇ ਕਰੀਬ 50 ਸਾਲਾ ਪਿਸ਼ੌਰਾ ਸਿੰਘ ’ਤੇ ਜਬਰ-ਜਨਾਹ ਦੇ ਦੋਸ਼ ਲਗਾਏ ਗਏ ਹਨ। ਪੁਲੀਸ ਵਲੋਂ ਪੀੜਤ ਲੜਕੀ ਦਾ ਮੈਡੀਕਲ ਕਰਵਾਇਆ ਗਿਆ ਹੈ, ਜਦਕਿ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ’ਤੇ ਮੁਲਜ਼ਮ ਪਿਸ਼ੌਰਾ ਸਿੰਘ ਵਿਰੁੱਧ ਪੋਕਸੋ ਐਕਟ ਅਧੀਨ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਬਰਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲੀਸ ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।
Advertisement
Advertisement