ਜਬਰ ਦੇ ਟਾਕਰੇ ਲਈ ਲੋਕ ਤਾਕਤ ਉਸਾਰਨ ਦਾ ਸੱਦਾ
05:37 AM Apr 14, 2025 IST
ਸ਼ਾਹਕੋਟ: ਪੂੰਨੀਆਂ ਦੀ ਦਾਣਾ ਮੰਡੀ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਾਨਫਰੰਸ ਕੀਤੀ ਗਈ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਸਤਨਾਮ ਸਿੰਘ ਪੰਨੂ ਨੇ ਸੰਘਰਸ਼ਾਂ ਨੂੰ ਦਬਾਉਣ ਲਈ ਹਾਕਮਾਂ ਵੱਲੋਂ ਵਰਤੀ ਜਾ ਰਹੀ ਰਾਜਨੀਤਿਕ ਸ਼ਕਤੀ ਦਾ ਮੁਕਾਬਲਾ ਕਰਨ ਲਈ ਲੋਕ ਤਾਕਤ ਉਸਾਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਜਬਰ ਦੇ ਜ਼ੋਰ ’ਤੇ ਸੰਘਰਸ਼ਾਂ ਨੂੰ ਦਬਾਉਣ ਦਾ ਭਰਮ ਪਾਲ ਰਹੀ ਹੈ ਪਰ ਅੱਜ ਦੀ ਕਾਨਫਰੰਸ ਵਿੱਚ ਠਾਠਾਂ ਮਾਰਦਾ ਇਕੱਠ ਦਰਸਾ ਰਿਹਾ ਹੈ ਕਿ ਕਿਸਾਨ ਤੇ ਮਜ਼ਦੂਰ ਆਪਣੇ ਹੱਕ ਹਾਸਲ ਕਰਨ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਹਨ। ਇਸ ਮੌਕੇ ਜਥੇਬੰਦਕ ਤਾਕਤ ਨੂੰ ਮਜ਼ਬੂਤ ਕਰਨ ਲਈ ਹਰ ਪਿੰਡ ਵਿੱਚ ਜਥੇਬੰਦੀ ਦੀਆਂ ਇਕਾਈਆਂ ਕਾਇਮ ਕਰਨ ਲਈ ਹਰ ਇਕ ਨੂੰ ਪੂਰਾ ਤਾਣ ਲਗਾਉਣ ਦਾ ਸੱਦਾ ਦਿੱਤਾ। -ਪੱਤਰ ਪ੍ਰੇਰਕ
Advertisement
Advertisement
Advertisement