ਜਬਰ ਵਿਰੁੱਧ ਮੁਜ਼ਾਹਰਾ 22 ਨੂੰ
04:13 AM May 17, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਮਈ
ਅਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਦੇ ਸੂਬਾਈ ਕਨਵੀਨਰ ਡਾ. ਪਰਮਿੰਦਰ ਅਤੇ ਸੂਬਾ ਕਮੇਟੀ ਮੈਂਬਰਾਂ ਯਸ਼ਪਾਲ ਝਬਾਲ, ਐਡਵੋਕੇਟ ਅਮਰਜੀਤ ਬਾਈ ਅਤੇ ਸੁਮੀਤ ਅੰਮ੍ਰਿਤਸਰ ਨੇ ਸੂਬਾ ਕਮੇਟੀ ਮੀਟਿੰਗ ਦੇ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਸਤਰ ਅਤੇ ਹੋਰ ਆਦਿਵਾਸੀ ਇਲਾਕਿਆਂ ਅੰਦਰ ਨਕਸਲਵਾਦ ਨੂੰ ਖ਼ਤਮ ਕਰਨ ਦੇ ਨਾਂ ਹੇਠ ਕੀਤੇ ਜਾ ਰਹੇ ਕਤਲੇਆਮ ਵਿਰੁੱਧ ਆਵਾਜ਼ ਉਠਾਉਣ ਲਈ 22 ਮਈ ਨੂੰ ਪਰਲ ਪੈਲੇਸ (ਨੇੜੇ ਬਰਨਾਲਾ ਕੈਂਚੀਆਂ) ਸੰਗਰੂਰ ਵਿੱਚ ਜਬਰ ਵਿਰੁੱਧ ਸੂਬਾਈ ਕਨਵੈਨਸ਼ਨ ਉਪਰੰਤ ਮੁਜ਼ਾਹਰਾ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਬੁਲਾਰੇ ਜਮਹੂਰੀ ਹੱਕਾਂ ਦੀ ਪਹਿਰੇਦਾਰ ਡਾ. ਨਵਸ਼ਰਨ ਹੋਣਗੇ।
Advertisement
Advertisement