ਜਮਹੂਰੀ ਅਧਿਕਾਰ ਸਭਾ ਦੀ ਮੀਟਿੰਗ
05:49 AM May 13, 2025 IST
ਪਟਿਆਲਾ: ਜਮਹੂਰੀ ਅਧਿਕਾਰ ਸਭਾ ਪਟਿਆਲਾ ਦੀ ਮੀਟਿੰਗ ਡਾ. ਰਣਜੀਤ ਸਿੰਘ ਘੁੰਮਣ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਸਕੱਤਰ ਵਿਧੂ ਸ਼ੇਖਰ ਭਾਰਦਵਾਜ ਨੇ ਦੱਸਿਆ ਕਿ ਮੀਟਿੰਗ ਵਿੱਚ ਦੇਸ਼ ਦੇ ਮੌਜੂਦਾ ਹਾਲਾਤ ਲਈ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ, ਜਿਨ੍ਹਾਂ ਲੋਕਾਂ ਦੇ ਜਾਨ-ਮਾਲ ਦੀ ਰਾਖੀ ਨਹੀਂ ਕੀਤੀ ਤੇ ਦੇਸ਼ਾਂ ਨੂੰ ਜੰਗ ਦੀ ਭੱਠੀ ਵਿੱਚ ਝੋਕ ਦਿੱਤਾ। ਸਰਕਾਰਾਂ ਦੀਆਂ ਨਾਕਾਮੀਆਂ ਦੀ ਸਜ਼ਾ ਆਮ ਲੋਕਾਂ ਨੂੰ ਮੌਤ ਤੇ ਉਜਾੜੇ ਵਜੋਂ ਮਿਲ ਰਹੀ ਹੈ। ਮੀਟਿੰਗ ਵਿੱਚ ਮੁੁੜ ਜੰਗ ਨਾ ਲਾਉਣ ’ਤੇ ਜ਼ੋਰ ਦਿੰਦਿਆਂ ਤਰਕ ਦਿੱਤਾ ਕਿ ਇਸ ਨਾ ਆਮ ਲੋਕਾਂ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ਾਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕੀਤੇ ਜਾਣੇ ਚਾਹੀਦੇ ਹਨ। -ਖੇਤਰੀ ਪ੍ਰਤੀਨਿਧ
Advertisement
Advertisement
Advertisement