ਜਲੰਧਰ ਕੇਂਦਰੀ ਦੇ ਵਿਧਾਇਕ ਅਰੋੜਾ ਦੀ ਸੁਰੱਖਿਆ ਹਟਾਈ
05:58 AM May 14, 2025 IST
ਪੱਤਰ ਪ੍ਰੇਰਕ
ਜਲੰਧਰ, 13 ਮਈ
ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣੇ ਹੀ ਇੱਕ ਵਿਧਾਇਕ ਦੀ ਸੁਰੱਖਿਆ ਹਟਾ ਦਿੱਤੀ ਹੈ। ਇਸ ਵਿਧਾਇਕ ਦਾ ਨਾਮ ਰਮਨ ਅਰੋੜਾ ਹੈ ਅਤੇ ਉਹ ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਹੈ। ਰਮਨ ਅਰੋੜਾ ਨੇ ਖੁਦ ਸੁਰੱਖਿਆ ਹਟਾਉਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਉਸ ਦੀ ਸਾਰੀ ਸੁਰੱਖਿਆ ਹਟਾ ਦਿੱਤੀ ਹੈ। ਉਸ ਨੂੰ ਸੁਰੱਖਿਆ ਕਰਮਚਾਰੀ ਹਟਾਉਣ ਦੇ ਕਾਰਨਾਂ ਬਾਰੇ ਨਹੀਂ ਪਤਾ। ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਇੱਕ ਆਮ ਆਦਮੀ ਹਨ। ਜੇਕਰ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਨੇ ਸੁਰੱਖਿਆ ਹਟਾ ਦਿੱਤੀ ਹੈ, ਤਾਂ ਉਨ੍ਹਾਂ ਨੂੰ ਇਸ ਨਾਲ ਕੋਈ ਸਮੱਸਿਆ ਨਹੀਂ ਹੈ। ਸੂਬਾ ਸਰਕਾਰ ਜੋ ਵੀ ਫੈਸਲਾ ਲੈਂਦੀ ਹੈ, ਉਹ ਉਸ ਨੂੰ ਸਵੀਕਾਰ ਕਰਦੇ ਹਨ।
Advertisement
Advertisement