ਜਲੰਧਰ ’ਚ 45 ਕਿਲੋ ਭੁੱਕੀ ਸਣੇ ਕਾਬੂ
05:46 AM Jan 15, 2025 IST
ਪੱਤਰ ਪ੍ਰੇਰਕ
ਜਲੰਧਰ, 14 ਜਨਵਰੀ
ਕਮਿਸ਼ਨਰੇਟ ਪੁਲੀਸ ਨੇ ਨਸ਼ਾ ਤਸਕਰ ਨੂੰ ਕਾਬੂ ਕਰ ਕੇ ਉਸ ਕੋਲੋਂ 45 ਕਿਲੋ ਭੁੱਕੀ ਬਰਾਮਦ ਕੀਤੀ ਹੈ। ਇਸ ਸਬੰਧੀ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਸੀਆਈਏ ਸਟਾਫ ਦੀ ਪੁਲੀਸ ਟੀਮ ਨੇ ਦੋ ਮੁਲਜ਼ਮਾਂ ਮਨਜੀਤ ਸਿੰਘ ਉਰਫ਼ ਮਨੀ ਵਾਸੀ ਪਿੰਡ ਉਮਰੇਵਾਲ ਨੇੜੇ ਮਾਤਾ ਦਾ ਮੰਦਰ ਥਾਣਾ ਮਹਿਤਪੁਰ ਜਲੰਧਰ ਅਤੇ ਜੁਗਰਾਜ ਸਿੰਘ ਉਰਫ਼ ਜੋਗਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਕ੍ਰਮਵਾਰ 1 ਕਿਲੋ 25 ਗ੍ਰਾਮ ਹੈਰੋਇਨ ਅਤੇ 5 ਕਿਲੋ 58 ਗ੍ਰਾਮ ਅਫੀਮ ਬਰਾਮਦ ਕੀਤੀ ਸੀ। ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਗਰੋਹ ਦਾ ਸਰਗਨਾ ਇੰਦਰਜੀਤ ਸਿੰਘ ਉਰਫ਼ ਲੱਬੂ ਵਾਸੀ ਪਿੰਡ ਦੋਲੇਵਾਲ, ਥਾਣਾ ਕੋਟ ਈਸੇ ਖਾਂ, ਮੋਗਾ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਉਸ ਦੇ ਡਰਾਈਵਰ ਪ੍ਰਕਾਸ਼ ਸਿੰਘ ਉਰਫ਼ ਪਾਸ਼ਾ ਵਾਸੀ ਵਾਰਡ ਨੰਬਰ 2 ਅੰਬੇਡਕਰ ਨਗਰ, ਗਿੱਦੜਬਾਹਾ, ਜ਼ਿਲ੍ਹਾ ਮੁਕਤਸਰ ਸਾਹਿਬ ਨੂੰ 45 ਕਿਲੋ ਭੁੱਕੀ ਸਮੇਤ ਕਾਬੂ ਕਰ ਲਿਆ। ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ।
Advertisement
Advertisement