ਜਲੰਧਰ ਨਿਗਮ ਹਾਊਸ ਦੀ ਮੀਟਿੰਗ 20 ਨੂੰ
05:19 AM Mar 18, 2025 IST
ਪੱਤਰ ਪ੍ਰੇਰਕ
ਜਲੰਧਰ, 17 ਮਾਰਚ
ਨਗਰ ਨਿਗਮ ਦੇ ਨਵ-ਨਿਯੁਕਤ ਮੇਅਰ 20 ਮਾਰਚ ਨੂੰ ਐੱਮਸੀ ਹਾਊਸ ਦੀ ਪਹਿਲੀ ਮੀਟਿੰਗ ਕਰਨਗੇ। ਇਹ ਮੀਟਿੰਗ 20 ਮਾਰਚ ਨੂੰ ਰੈੱਡ ਕਰਾਸ ਭਵਨ, ਜਲੰਧਰ ’ਚ ਹੋਵੇਗੀ। ਇਸ ਸਬੰਧੀ ਜਾਰੀ ਕੀਤੇ ਗਏ ਪੱਤਰ ਵਿੱਚ ਕੌਂਸਲਰਾਂ ਨੂੰ ਦੁਪਹਿਰ 2.30 ਵਜੇ ਤੱਕ ਰੈੱਡ ਕਰਾਸ ਭਵਨ ਵਿੱਚ ਪੁੱਜਣ ਲਈ ਕਿਹਾ ਗਿਆ ਹੈ। ਇਸ ਸਬੰਧੀ ਜਲੰਧਰ ਨਗਰ ਨਿਗਮ ਦੇ ਮੇਅਰ ਵਿਨੀਤ ਧੀਰ ਨੇ ਕਿਹਾ ਹੈ ਕਿ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਾਲ 2025 ਅਤੇ 2026 ਦਾ ਬਜਟ ਤਿਆਰ ਕੀਤਾ ਗਿਆ ਹੈ। ਇਹ ਬਜਟ ਸ਼ਹਿਰ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਇਆ ਗਿਆ ਹੈ ਤਾਂ ਜੋ ਹਰ ਖੇਤਰ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੀਆਂ ਜੜ੍ਹਾਂ ਤੋਂ ਹੱਲ ਕੀਤਾ ਜਾ ਸਕੇ। ਆਉਣ ਵਾਲੇ ਸਮੇਂ ਵਿੱਚ ਸਾਰੇ ਪੈਂਡਿੰਗ ਕੰਮਾਂ ਨੂੰ ਜਲਦੀ ਹੀ ਪਾਸ ਕਰ ਦਿੱਤਾ ਜਾਵੇਗਾ।
Advertisement
Advertisement