ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲ ਸਪਲਾਈ ਮੁਲਾਜ਼ਮਾਂ ਵੱਲੋਂ ਮੰਗਾਂ ਮਨਵਾਉਣ ਲਈ ਨਾਭਾ ਰੋਡ ਜਾਮ

05:28 AM May 06, 2025 IST
featuredImage featuredImage
ਧਰਨਾ ਦਿੰਦੇ ਹੋਏ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ

Advertisement

ਪਟਿਆਲਾ, 5 ਮਈ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਯੂਨੀਅਨ ਦੇ ਸੂਬਾਈ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸਰਕਲ ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਦਿੰਦਿਆਂ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਮਜ਼ਦੂਰਾਂ ਦੀ ਬਜਾਏ ਮਸ਼ੀਨਾਂ ਵੱਲੋਂ ਕੰਮ ਕਰਨ ’ਤੇ ਆਧਾਰਿਤ ਪੇਸ਼ ਕੀਤੀਆਂ ਜਾ ਰਹੀਆਂ ਆਧੁਨਿਕ ਨੀਤੀਆਂ ਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ। ਠੇਕੇ ’ਤੇ ਕੰਮ ਕਰਨ ਵਾਲੇ ਕਾਮਿਆਂ ਨੂੰ ਨਿਯਮਤ ਕੀਤਾ ਜਾਵੇ ਅਤੇ ਵਿਭਾਗ ਦਾ ਨਿੱਜੀਕਰਨ ਨਹੀਂ ਕੀਤਾ ਜਾਣਾ ਚਾਹੀਦਾ। ਇਸ ਦੌਰਾਨ ਇਨ੍ਹਾਂ ਪ੍ਰਦਰਸ਼ਨਕਾਰੀ ਮੁਲਾਜਮਾ ਵੱਲੋਂ ਦਫਤਰ ਦੇ ਸਾਹਮਦੇ ਸਥਿਤ ਨਾਭਾ ਰੋਡ ਦਾ ਇੱਕ ਹਿੱਸਾ ਜਾਮ ਵੀ ਕੀਤਾ ਗਿਆ।
ਇਸੇ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਵੱਲੋਂ ਸੜਕ ’ਤੇ ਜਾਮ ਲਾਉਣ ਕਾਰਨ ਆਵਾਜਾਈ ’ਚ ਵੀ ਵਿਘਨ ਪਿਆ। ਭਾਵੇਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱੱਲੋਂ ਇੱਕ ਤਰਫਾ ਰਸਤਾ ਹੀ ਰੋਕਿਆ ਗਿਆ ਸੀ, ਪਰ ਇਹ ਨਾਭਾ ਰੋਡ ਵਧੇਰੇ ਚੱਲਦੀ ਹੋਣ ਕਾਰਨ ਰਾਹਗੀਰਾਂ ਨੂੰ ਮੁਸ਼ਕਲ ਪੇਸ਼ ਆਈ ਕਿਉਂਕਿ ਇਸ ਧਰਨੇ ਕਾਰਨ ਕੁਝ ਏਰੀਆ ਤੋਂ ਇੱਕ ਤਰਫਾ ਆਵਾਜਾਈ ਚਲਾਉਣੀ ਪਈ। ਦੂਜੇ ਪਾਸੇ ਯੂਨੀਅਨ ਦੇ ਪ੍ਰਧਾਨ ਵਰਿੰਦਰ ਸਿੰਘ ਮੋਮੀ ਦਾ ਕਹਿਣਾ ਸੀ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ ਕਰਦੀ ਆ ਰਹੀ ਹੈ।
ਉਨ੍ਹਾਂ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਮੁਲਾਜ਼ਮ ਮਸਲੇ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ ਸੀ ਪਰ ਤਿੰਨ ਸਾਲਾਂ ਤੋਂ ਵੀ ਵੱਧ ਸਮਾਂ ਹੋਣ ਕਾਰਨ ਇਨ੍ਹਾਂ ਦੀ ਪੂਰਤੀ ਨਾ ਹੋਣ ਦੀ ਕਾਰਵਾਈ ‘ਆਪ’ ਸਰਕਾਰ ਝੂਠੀ ਸਾਬਤ ਹੋਈ ਹੈ।

Advertisement
Advertisement