ਜਲ ਸਰੋਤ ਮੁਲਾਜ਼ਮ ਯੂਨੀਅਨ ਦੀ ਮੀਟਿੰਗ
ਹਰਪ੍ਰੀਤ ਕੌਰ
ਹੁਸ਼ਿਆਰਪੁਰ, 29 ਮਾਰਚ
ਇੱਥੇ ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਹੀਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬੇ ਭਰ ਵਿੱਚੋਂ ਆਗੂਆਂ ਨੇ ਸ਼ਮੂਲੀਅਤ ਕੀਤੀ। ਸੂਬਾ ਜਨਰਲ ਸਕੱਤਰ ਰਾਜਨ ਸ਼ਰਮਾ ਨੇ ਸੂਬੇ ਭਰ ਵਿੱਚ ਸਬ-ਡਿਵੀਜ਼ਨ ਅਤੇ ਡਿਵੀਜ਼ਨ ਪੱਧਰ ’ਤੇ ਹੋਈਆਂ ਚੋਣਾਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਾਰੀਆਂ ਚੋਣਾਂ ਮੁਕੰਮਲ ਹੋ ਚੁੱਕੀਆਂ ਹਨ। ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰ ਰਹੀ ਹੈ ਜਿਸ ਦਾ ਡੱਟਵਾਂ ਵਿਰੋਧ ਕੀਤਾ ਜਵੇਗਾ। ਸੂਬਾ ਵਿੱਤ ਸਕੱਤਰ ਬਲਵੀਰ ਸਿੰਘ ਬੈਂਸ ਨੇ ਦੱਸਿਆ ਜਥੇਬੰਦੀ ਦਾ 36ਵਾਂ ਸੂਬਾਈ ਡੈਲੀਗੇਟ ਇਜਲਾਸ 11 ਅਪਰੈਲ ਨੂੰ ਹੁਸ਼ਿਆਰਪੁਰ ਵਿੱਚ ਹੋਵੇਗਾ। ਇਸ ਵਿੱਚ ਸਬ-ਡਿਵੀਜ਼ਨਾਂ ਅਤੇ ਡਿਵੀਜ਼ਨਾਂ ਵਿੱਚੋਂ ਚੁਣੇ ਗਏ ਡੈਲੀਗੇਟ ਸ਼ਮੂਲੀਅਤ ਕਰਨਗੇ। ਉਨ੍ਹਾਂ ਨੇ ਸਮੂਹ ਡੈਲੀਗੇਟਾਂ ਨੂੰ ਮੀਟਿੰਗ ’ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਜਥੇਬੰਦੀ ਵਲੋਂ 10 ਅਪਰੈਲ ਨੂੰ ਜਲੰਧਰ ਵਿੱਚ ਹੋਣ ਵਾਲੀ ਸੂਬਾਈ ਰੈਲੀ ਵਿੱਚ ਵੀ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਬੁੱਧ ਰਾਮ ਮਾਲੇਰਕੋਟਲਾ, ਅਸ਼ਵਨੀ ਕੁਮਾਰ ਮੁਹਾਲੀ, ਬਲਕਾਰ ਸਿੰਘ ਲਾਲੜੂ, ਦਵਿੰਦਰ ਸਿੰਘ ਰੋਪੜ, ਗੁਰਪ੍ਰੀਤ ਸਿੰਘ ਚੋਹਕਾ ਹੁਸ਼ਿਆਰਪੁਰ, ਪ੍ਰੀਤਮ ਸਿੰਘ, ਮਨਦੀਪ ਸਿੰਘ, ਅਮਰੀਕ ਸਿੰਘ ਬੰਗਾ, ਕਮਲ ਕਿਸ਼ੋਰ ਤੇ ਬਲਜੀਤ ਸਿੰਘ ਆਦਿ ਹਾਜ਼ਰ ਸਨ।