ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲ ਸਰੋਤ ਮੰਤਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

05:19 AM May 11, 2025 IST
featuredImage featuredImage
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਗੋਇਲ।

ਰਮੇਸ਼ ਭਾਰਦਵਾਜ

Advertisement

ਲਹਿਰਾਗਾਗਾ, 10 ਮਈ
ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਅੱਜ ਆਪਣੇ ਦਫ਼ਤਰ ਵਿੱਚ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਸਲਿਆਂ ਦਾ ਮੌਕੇ ’ਤੇ ਨਿਪਟਾਰਾ ਕੀਤਾ। ਇਸ ਦੌਰਾਨ ਉਨ੍ਹਾਂ ਕੁਝ ਮਸਲਿਆਂ ਸਬੰਧੀ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਦੇ ਮਸਲੇ ਉਨ੍ਹਾਂ ਦੇ ਦਰਾਂ ’ਤੇ ਜਾ ਕੇ ਸੁਲਝਾਏ ਜਾਣ। ਇਸੇ ਕਰ ਕੇ ਹੀ ਲੋਕ ਨੁਮਾਇੰਦਿਆਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮੂਹ ਵਰਗਾਂ ਦੇ ਵਿਕਾਸ ਲਈ ਯਤਨਸ਼ੀਲ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਹਾਲ ਸੂਬੇ ਦੇ ਲੋਕਾਂ ਤੇ ਦੇਸ਼ ਨਾਲ ਖੜ੍ਹੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਸਰਹੱਦੀ ਖੇਤਰਾਂ ਦਾ ਦੌਰਾ ਕਰ ਰਹੇ ਹਨ ਅਤੇ ਹਾਲਾਤ ਉੱਤੇ ਤਿੱਖੀ ਨਜ਼ਰ ਰੱਖੀ ਜਾ ਰਹੀ। ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਤੇ ਨਾ ਹੀ ਰਾਸ਼ਨ -ਪਾਣੀ ਦੀ ਕਿਤੇ ਕੋਈ ਕਮੀ ਹੈ ਤੇ ਨਾ ਹੀ ਕਮੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਕਿਸਮ ਦੀ ਅਫ਼ਵਾਹ ’ਤੇ ਯਕੀਨ ਨਾ ਕੀਤਾ ਜਾਵੇ ਤੇ ਸਰਕਾਰ ਵੱਲੋਂ ਜਿਹੜੀ ਵੀ ਐਡਵਾਇਜ਼ਰੀ ਜਾਰੀ ਕੀਤੀ ਜਾਂਦੀ ਹੈ, ਉਸ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਭਾਰਤ ਦੀਆਂ ਫੌਜਾਂ ਬਹੁਤ ਸਮਰੱਥ ਹਨ ਤੇ ਆਪਣੇ ਦੇਸ਼ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਔਖ ਨਹੀਂ ਆਉਣ ਦਿੱਤੀ ਜਾਵੇਗੀ। ਭਾਰਤੀ ਫੌਜਾਂ ਨੇ ਬਹੁਤ ਹੀ ਸੰਜਮ ਨਾਲ ਪਹਿਲਗਾਮ ਵਿੱਚ ਹੋਏ ਦਹਿਸ਼ਤੀ ਹਮਲੇ ਦੇ ਇਨਸਾਫ ਵਜੋਂ ਦਹਿਸ਼ਤਗਰਦਾਂ ਦੇ ਟਿਕਾਣਿਆਂ ਨੂੰ ਤਬਾਹ ਕੀਤਾ ਪਰ ਪਾਕਿਸਤਾਨ ਵੱਲੋਂ ਇਸ ਕਾਰਵਾਈ ਕਾਰਨ ਬੌਖਲਾਹਟ ਵਿੱਚ ਆਕੇ ਭਾਰਤ ਵੱਲ ਹਮਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਦੇਸ਼ ਦੀਆਂ ਫੌਜਾਂ ਢੁਕਵਾਂ ਜਵਾਬ ਦੇ ਰਹੀਆਂ ਹਨ।

Advertisement
Advertisement