ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਵੱਦੀ ਟਕਸਾਲ ਵਿੱਚ ਸ਼ਹੀਦੀ ਸ਼ਤਾਬਦੀ ਸਬੰਧੀ ਕਾਨਫ਼ਰੰਸ

05:55 AM May 11, 2025 IST
featuredImage featuredImage
ਡਾ. ਮਦਨਜੀਤ ਕੌਰ ਦਾ ਸਨਮਾਨ ਕਰਦੇ ਹੋਏ ਸੰਤ ਅਮੀਰ ਸਿੰਘ ਅਤੇ ਹੋਰ।

ਗੁਰਿੰਦਰ ਸਿੰਘ
ਲੁਧਿਆਣਾ, 10 ਮਈ
ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਚ ਗੁਰੂ ਤੇਗ ਬਹਾਦਰ, ਭਾਈ ਦਿਆਲਾ, ਭਾਈ ਸਤੀ ਦਾਸ ਤੇ ਭਾਈ ਮਤੀ ਦਾਸ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ‘ਵਿਸਮਾਦ ਨਾਦ’ ਸੰਸਥਾ ਵੱਲੋਂ ਤਿੰਨ ਰੋਜ਼ਾ ਵਿਸ਼ਵ ਕਾਨਫਰੰਸ ਅੱਜ ਸ਼ੁਰੂ ਹੋ ਗਈ ਹੈ। ਇਸ ਮੌਕੇ ਗੁਰ ਸ਼ਬਦ ਸੰਗੀਤ ਅਕੈਡਮੀ ਦੇ ਵਿਦਿਆਰਥੀ ਭਾਈ ਭਾਰਤ ਸਿੰਘ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ।
ਕਾਨਫਰੰਸ ਦੇ ਆਰੰਭ ’ਚ ਸੰਤ ਅਮੀਰ ਸਿੰਘ ਨੇ ਆਏ ਵਿਦਵਾਨਾਂ, ਇਤਿਹਾਸਕਾਰਾਂ ਅਤੇ ਹੋਰ ਸੰਗਤ ਦਾ ਸਵਾਗਤ ਕਰਦਿਆਂ ਕਿਹਾ ਕਿ ਸੰਗਤ ਨੂੰ ਯੂਨੀਵਰਸਿਟੀਆਂ ਦੇ ਵਿਦਵਾਨਾਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਘਾਲਣਾਵਾਂ ਆਦਿ ਪੱਖਾਂ ਨੂੰ ਨੇੜਿਓਂ ਹੋ ਕੇ ਜਾਨਣ ਦਾ ਸਬਬ ਬਣੇਗਾ। ਕੋਆਰਡੀਨੇਟਰ ਡਾ. ਹਰਜੋਧ ਸਿੰਘ ਨੇ ਕਾਨਫਰੰਸ ਦੀ ਰੂਪ ਰੇਖਾ ਬਾਰੇ ਜਾਣਕਾਰੀ ਦਿੱਤੀ।
ਕਾਨਫਰੰਸ ਵਿੱਚ ਪ੍ਰੋਫ਼ੈਸਰ ਕਰਮਜੀਤ ਸਿੰਘ ਉਪ ਕੁਲਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਿੱਖ ਇਤਿਹਾਸ ਵਿਚਲੀਆਂ ਸ਼ਹਾਦਤਾਂ ਦੇ ਅੰਤਰੀਵ ਭੇਦ ਬਾਰੇ ਜਾਣਕਾਰੀ ਦਿੱਤੀ।
ਕਾਨਫਰੰਸ ਦੀ ਪ੍ਰਧਾਨਗੀ ਡਾ. ਸੁਲੱਖਣ ਸਿੰਘ ਤੇ ਡਾ. ਚੇਤਨ ਸਿੰਘ ਨੇ ਕੀਤੀ। ਭਾਈ ਵੀਰ ਸਿੰਘ ਸਾਹਿਤ ਸਦਨ ਨਵੀਂ ਦਿੱਲੀ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਨੇ ਗੁਰੂ ਸਾਹਿਬ ਦੀ ਸ਼ਹਾਦਤ ਪਿੱਛੇ ਕੰਮ ਕਰਦੇ ਅਧਿਆਤਮਿਕ ਪਸਾਰੇ ਦਾ ਵਰਨਣ ਕੀਤਾ। ਵਿਦਵਾਨ ਸਿੱਖ ਚਿੰਤਕ ਡਾ. ਅਨੁਰਾਗ ਸਿੰਘ ਨੇ ਕੁੰਜੀਵਤ ਭਾਸ਼ਣ ਦੌਰਾਨ ਵਿਦਵਾਨਾਂ ਦੀਆਂ ਪੁਸਤਕਾਂ ਦੇ ਹਵਾਲਿਆਂ ਨਾਲ ਸ਼ਹਾਦਤ ਦੀਆਂ ਬੇਅੰਤ ਸੂਖਮ ਰਮਜ਼ਾਂ ਬਾਰੇ ਰੋਸ਼ਨੀ ਪਾਈ। ਰਣਜੋਧ ਸਿੰਘ ਪ੍ਰਧਾਨ ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਨੇ ਧੰਨਵਾਦੀ ਸ਼ਬਦ ਕਹਿੰਦਿਆਂ ਜਵੱਦੀ ਟਕਸਾਲ ਵੱਲੋਂ ਸੀਮਤ ਸਾਧਨਾਂ ਦੇ ਬਾਵਜੂਦ ਵੱਡੇ ਕਾਰਜ ਨਿਭਾਉਣ ਦੀ ਸ਼ਲਾਘਾ ਕੀਤੀ।
ਇਸ ਮੌਕੇ ਡਾ. ਮਦਨਜੀਤ ਕੌਰ ਸਾਬਕਾ ਮੁਖੀ ਗੁਰੂ ਗੋਬਿੰਦ ਸਿੰਘ ਚੇਅਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਵੱਖ-ਵੱਖ ਕਾਲਜਾਂ ਦੇ ਪ੍ਰਿਸੀਪਲਾਂ ਨੂੰ ਵੀ ਸਨਮਾਨਿਤ ਕੀਤਾ।

Advertisement

ਇਸ ਮੌਕੇ ਡਾ. ਚੇਤਨ ਸਿੰਘ, ਡਾ. ਜਗਮੋਹਣ ਸਿੰਘ ਗਿੱਲ, ਡਾਇਰੈਕਟਰ ਭਾਸ਼ਾ ਵਿਭਾਗ, ਡਾ. ਰਾਜਵਿੰਦਰ ਸਿੰਘ ਜੋਗਾ, ਪ੍ਰਿ: ਡਾ. ਬਲਜੀਤ ਸਿੰਘ ਗਿੱਲ, ਡਾ. ਨਿਰਮਲ ਜੌੜਾ, ਡਾ. ਅਮਰਜੀਤ ਸਿੰਘ, ਡਾ. ਅੰਮ੍ਰਿਤ ਕੌਰ, ਡਾ. ਸੁਰਜੀਤ ਕੌਰ, ਰੁਪਿੰਦਰਪਾਲ ਸਿੰਘ, ਪ੍ਰੋਫ਼ੈਸਰ ਅਗਰੀਸ਼ ਮੁਹੰਮਦ ਆਦਿ ਵਿਦਵਾਨਾਂ ਨੇ ਗੁਰੂ ਸਾਹਿਬ ਦੇ ਜੀਵਨ ਸ਼ਹਾਦਤ ਸਬੰਧੀ ਵਿਚਾਰ ਸਾਂਝੇ ਕਰਦਿਆਂ ਜੀਵਨ ਰਹਿਨੁਮਾਈ ਕਿਵੇਂ ਕਰੀਏ ਆਦਿ ਪੱਖਾਂ ਨੂੰ ਵਿਚਾਰਿਆ। ਡਾ. ਸੁਖਪਾਲ ਕੌਰ ਅਤੇ ਬੀਬੀ ਹਰਪ੍ਰੀਤ ਕੌਰ ਨੇ ਸਟੇਜ ਸੰਚਾਲਨ ਦੀ ਅਹਿਮ ਭੂਮਿਕਾ ਨਿਭਾਈ।

Advertisement
Advertisement