ਜਵੱਦੀ ਟਕਸਾਲ ਵੱਲੋਂ ਤਿੰਨ ਰੋਜ਼ਾ ਕਾਨਫਰੰਸ ਭਲਕ ਤੋਂ
07:25 AM May 09, 2025 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਮਈ
ਸੰਸਥਾ ‘ਵਿਸਮਾਦੁ ਨਾਦੁ’ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵੱਲੋਂ ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ 10 ਤੋਂ 12 ਮਈ ਨੂੰ ਕਰਵਾਈ ਜਾ ਰਹੀ ਹੈ ਜਿਸ ਦਾ ਪ੍ਰੋਗਰਾਮ ਅੱਜ ਟਕਸਾਲ ਦੇ ਮੁਖੀ ਸੰਤ ਅਮੀਰ ਸਿੰਘ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਡਾ. ਅਨੁਰਾਗ ਸਿੰਘ, ਰਣਜੋਧ ਸਿੰਘ ਜੀਐਸ, ਡਾ. ਮੇਜਰ ਸਿੰਘ, ਡਾ. ਹਰਜੋਧ ਸਿੰਘ ਅਤੇ ਡਾ. ਜੋਗਿੰਦਰ ਸਿੰਘ ਵੀ ਹਾਜ਼ਰ ਸਨ। ਸੰਤ ਅਮੀਰ ਸਿੰਘ ਨੇ ਦੱਸਿਆ ਕਿ ਜਵੱਦੀ ਟਕਸਾਲ ਵੱਲੋਂ ਗੁਰੂ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ਨੂੰ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ ਦੀ ਇਸ ਤਿੰਨ ਰੋਜ਼ਾ ਕਾਨਫਰੰਸ ਵਿੱਚ ਸੰਗਤ ਸਾਹਮਣੇ ਰੱਖਿਆ ਜਾਵੇਗਾ।
Advertisement
Advertisement