ਜਸਟਿਸ ਵਰਮਾ ਖ਼ਿਲਾਫ਼ ਮਹਾਦੋਸ਼ ਦਾ ਮਤਾ ਲਿਆ ਸਕਦੀ ਹੈ ਸਰਕਾਰ
04:16 AM Jun 04, 2025 IST
ਨਵੀਂ ਦਿੱਲੀ: ਸਰਕਾਰ ਸੰਸਦ ਦੇ ਅਗਲੇ ਸੈਸ਼ਨ ’ਚ ਜਸਟਿਸ ਯਸ਼ਵੰਤ ਵਰਮਾ ਖ਼ਿਲਾਫ਼ ਮਹਾਦੋਸ਼ ਦਾ ਮਤਾ ਲਿਆਏਗੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਲਾਹਾਬਾਦ ਹਾਈ ਕੋਰਟ ਦੇ ਜੱਜ ਖ਼ਿਲਾਫ਼ ਕਾਰਵਾਈ ਲਈ ਸਰਬ ਪਾਰਟੀ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕਰੇਗੀ। ਸੂਤਰਾਂ ਨੇ ਅੱਜ ਦੱਸਿਆ ਕਿ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਵੱਖ ਵੱਖ ਪਾਰਟੀਆਂ ਦੇ ਆਗੂਆਂ ਨਾਲ ਗੱਲਬਾਤ ਕਰਨਗੇ ਤਾਂ ਜੋ ਤਤਕਾਲੀ ਚੀਫ ਜਸਟਿਸ ਸੰਜੀਵ ਖੰਨਾ ਵੱਲੋਂ ਗਠਿਤ ਤਿੰਨ ਮੈਂਬਰੀ ਕਮੇਟੀ ਦੀ ਜੱਜ ਖ਼ਿਲਾਫ਼ ਸੌਂਪੀ ਗਈ ਰਿਪੋਰਟ ਤੋਂ ਬਾਅਦ ਉਨ੍ਹਾਂ ਨੂੰ ਮਹਾਦੋਸ਼ ਮਤੇ ਲਈ ਰਾਜ਼ੀ ਕੀਤਾ ਜਾ ਸਕੇ। -ਪੀਟੀਆਈ
Advertisement
Advertisement