ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਜਗਤਾਰ ਸਿੰਘ ਦਾ ਸਨਮਾਨ
05:02 AM Jun 08, 2025 IST
ਚਮਕੌਰ ਸਾਹਿਬ (ਸੰਜੀਵ ਬੱਬੀ): ਅਪਰੇਸ਼ਨ ਸਿੰਧੂਰ ਦੌਰਾਨ ਪੁਣਛ ਵਿੱਚ ਜ਼ਖ਼ਮੀਆਂ ਦੀ ਮਦਦ ਕਰਨ ਅਤੇ ਹਸਪਤਾਲ ਲਿਜਾਣ ਵਾਲੇ ਚਮਕੌਰ ਸਾਹਿਬ ਦੇ ਨੌਜਵਾਨ ਜਗਤਾਰ ਸਿੰਘ ਕਾਲਾ ਦਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਦੀ ਅਗਵਾਈ ਹੇਠ ਸਨਮਾਨ ਕੀਤਾ ਗਿਆ। ਜਗਤਾਰ ਸਿੰਘ ਕਾਲਾ ਨੇ ਦੱਸਿਆ ਕਿ ਉਹ ਪੀਜੀਆਈ ਚੰਡੀਗੜ੍ਹ ਬਤੌਰ ਡਰਾਇਵਰ ਕੰਮ ਕਰਦਾ ਹੈ ਅਤੇ ਉਨ੍ਹਾਂ ਦੀ ਡਿਊਟੀ ਗੋਲੀਬਾਰੀ ਦੌਰਾਨ 5 ਗੱਡੀਆਂ ਵਿੱਚ ਦਵਾਈਆਂ ਲੈ ਕੇ ਜਾਣ ਦੀ ਜੰਮੂ ਕਸ਼ਮੀਰ ਵਿੱਚ ਲੱਗੀ। ਇਸ ਮੌਕੇ ਨਗਰ ਕੌਂਸਲ ਦੇ ਵਾਈਸ ਪ੍ਰਧਾਨ ਭੁਪਿੰਦਰ ਸਿੰਘ ਭੂਰਾ, ਅਕਾਲੀ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ, ਬਾਈ ਪਰਮਿੰਦਰ ਸਿੰਘ ਸੇਖੋਂ, ਗੁਰਵਿੰਦਰ ਸਿੰਘ ਬੌਬੀ, ਬਲਜੀਤ ਸਿੰਘ ਭੰਗੂ, ਜਤਿੰਦਰਪਾਲ ਸਿੰਘ ਜਿੰਦੂ ਅਤੇ ਦਰਸ਼ਨ ਸਿੰਘ ਆਦਿ ਹਾਜ਼ਰ ਸਨ।
Advertisement
Advertisement